ਮਨਵੀਰ ਕੌਰ ਨੇ ਵਧਾਇਆ ਪੰਡੋਰੀ ਤਖ਼ਤਮੱਲ ਸਕੂਲ ਦਾ ਮਾਣ
ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਵਲੋਂ ਕਰਵਾਈਆ ਗਈਆਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਦੀ ਵਿਦਿਆਰਥਣ ਮਨਵੀਰ ਕੌਰ ਵਲੋਂ ਕਰਾਟੇ ਖੇਡ ਵਿਚੋਂ ਬ੍ਰਾਊਨਜ ਮੈਡਲ ਜਿੱਤਣ ’ਤੇ ਸਕੂਲ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਖਹਿਰਾ ਸਟੇਟ ਐਵਾਰਡੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈਆ ਗਈਆਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਵਿਦਿਆਰਥਣ ਮਨਵੀਰ ਕੌਰ ਵਲੋਂ ਅੰਡਰ- 14 ਵਿਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਵਲੋਂ ਭਾਗ ਲੈਂਦੇ ਹੋਏ ਜ਼ਿਲ੍ਹਾ ਤਰਨ ਤਾਰਨ ਲਈ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਬ੍ਰਾਉਨ੍ਜ਼ ਮੈਡਲ ਹਾਸਲ ਕੀਤਾ।
ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਵਲੋਂ ਕਰਵਾਈਆ ਗਈਆਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਦੀ ਵਿਦਿਆਰਥਣ ਮਨਵੀਰ ਕੌਰ ਵਲੋਂ ਕਰਾਟੇ ਖੇਡ ਵਿਚੋਂ ਬ੍ਰਾਊਨਜ ਮੈਡਲ ਜਿੱਤਣ ’ਤੇ ਸਕੂਲ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਖਹਿਰਾ ਸਟੇਟ ਐਵਾਰਡੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈਆ ਗਈਆਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਵਿਦਿਆਰਥਣ ਮਨਵੀਰ ਕੌਰ ਵਲੋਂ ਅੰਡਰ- 14 ਵਿਚ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਵਲੋਂ ਭਾਗ ਲੈਂਦੇ ਹੋਏ ਜ਼ਿਲ੍ਹਾ ਤਰਨ ਤਾਰਨ ਲਈ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਬ੍ਰਾਉਨ੍ਜ਼ ਮੈਡਲ ਹਾਸਲ ਕੀਤਾ। ਇਸ ਮੌਕੇ ਮਨਵੀਰ ਕੌਰ ਦਾ ਜ਼ਿਲ੍ਹਾ ਤਰਨ ਤਾਰਨ ਵਲੋਂ ਬ੍ਰਾਉਨ੍ਜ਼ ਮੈਡਲ ਹਾਸਲ ਕਰਨ ਉਪਰੰਤ ਸਕੂਲ ਵਿਚ ਪਹੁੰਚਣ ’ਤੇ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਅਧਿਆਪਕ ਗੁਰਿੰਦਰਪਾਲ ਸਿੰਘ, ਕਿਰਨਦੀਪ ਕੌਰ, ਰਵਿੰਦਰ ਕੌਰ, ਆਂਗਣਵਾੜੀ ਵਰਕਰ ਕੁਲਵਿੰਦਰ ਕੌਰ, ਕੰਵਲਜੀਤ ਕੌਰ, ਸਿਮਰਜੀਤ ਕੌਰ, ਰਾਜਬੀਰ ਕੌਰ ਮਨਜੀਤ ਕੌਰ, ਕੁਲਵਿੰਦਰ ਕੌਰ, ਪਿਤਾ ਹਰਦੀਪ ਸਿੰਘ, ਮਾਤਾ ਬਲਜਿੰਦਰ ਕੌਰ, ਗੁਰਜਿੰਦਰ ਕੌਰ, ਨੀਤੂ, ਹਰਜਿੰਦਰ ਕੌਰ, ਰਾਜਬੀਰ ਕੌਰ, ਸ਼ਿੰਦਰ ਕੌਰ ਤੇ ਕਵਲਜੀਤ ਕੌਰ ਆਦਿ ਹਾਜ਼ਰ ਸਨ।