ਪਰਵਿੰਦਰ ਸਿੰਘ ਝੋਟੇ ਦੇ ਕਤਲ ਅਤੇ ਸਫ਼ਲ ਪੰਜਾਬ ਬੰਦ ਨੇ ਯੁੱਧ ਨਸ਼ਿਆਂ ਵਿਰੁੱਧ ਡਰਾਮੇ ਦੀ ਕੱਢੀ ਫੂਕ-ਖਹਿਰਾ
ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-ਨਸ਼ਿਆਂ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਦੇ ਜ਼ਿਲ੍ਹੇ ਮਾਨਸਾ ਵਿਚ ਮੁਹਿੰਮ ਚਲਾ ਰਹੇ ਪਰਮਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਹੋਏ ਕਤਲ ਨੇ ਪੰਜਾਬ ਵਿਚ ਜਿੱਥੇ ਅਮਨ ਕਨੂੰਨ ਦੀ ਸਥਿਤੀ ਦਾ ਪਰਦਾਫਾਸ਼ ਕੀਤਾ ਹੈ, ਉੱਥੇ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਚਲਾਏ ਜਾ ਰਹੇ ਅਖੌਤੀ ਯੁੱਧ ਨਸ਼ਿਆਂ ਵਿਰੁੱਧ ਦੀ ਵੀ ਫੂਕ ਕੱਢ ਦਿੱਤੀ ਹੈ। ਇਸ ਕਾਂਡ ਨੇ ‘ਆਪ’ ਸਰਕਾਰ ਦੇ ਕਫ਼ਨ ਵਿਚ ਆਖ਼ਿਰੀ ਕਿੱਲ ਠੋਕ ਦਿੱਤਾ ਹੈ।
ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-ਨਸ਼ਿਆਂ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਦੇ ਜ਼ਿਲ੍ਹੇ ਮਾਨਸਾ ਵਿਚ ਮੁਹਿੰਮ ਚਲਾ ਰਹੇ ਪਰਮਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਹੋਏ ਕਤਲ ਨੇ ਪੰਜਾਬ ਵਿਚ ਜਿੱਥੇ ਅਮਨ ਕਨੂੰਨ ਦੀ ਸਥਿਤੀ ਦਾ ਪਰਦਾਫਾਸ਼ ਕੀਤਾ ਹੈ, ਉੱਥੇ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਚਲਾਏ ਜਾ ਰਹੇ ਅਖੌਤੀ ਯੁੱਧ ਨਸ਼ਿਆਂ ਵਿਰੁੱਧ ਦੀ ਵੀ ਫੂਕ ਕੱਢ ਦਿੱਤੀ ਹੈ। ਇਸ ਕਾਂਡ ਨੇ ‘ਆਪ’ ਸਰਕਾਰ ਦੇ ਕਫ਼ਨ ਵਿਚ ਆਖ਼ਿਰੀ ਕਿੱਲ ਠੋਕ ਦਿੱਤਾ ਹੈ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਮੁੱਖ ਬੁਲਾਰੇ ਅਮਰਪਾਲ ਸਿੰਘ ਖਹਿਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਇਸ ਦਾ ਰੋਸ ਸਮੁੱਚੇ ਪੰਜਾਬ ਵਿਚ ਫੈਲ ਚੁੱਕਾ ਹੈ ਅਤੇ ਅੱਜ ਦੇ ਸਫਲ ਪੰਜਾਬ ਬੰਦ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੂਰੀ ਤਰ੍ਹਾਂ ਵਿਰੁੱਧ ਹੋ ਚੁੱਕੇ ਹਨ ਅਤੇ ਇਸ ਡਰਾਮੇਬਾਜ਼ਾਂ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਪਾਉਣਾ ਚਾਹੁੰਦੇ ਹਨ। ਉਨ੍ਹਾਂ ਹੋਰ ਕਿਹਾ ਕਿ ਤਰਨ ਤਾਰਨ ਵਿਚ ਕਰੋੜਾਂ ਦੀ ਹੈਰੋਇਨ ਨਾਲ ਫਿਰ ਪੰਜਾਬ ਪੁਲਿਸ ਦੇ ਅਧਿਕਾਰੀ ਦਾ ਫੜਿਆ ਜਾਣਾ ਇਹ ਸਾਬਤ ਕਰਦਾ ਹੈ ਕਿ ਪੁਲਿਸ ਪੂਰੀ ਤਰ੍ਹਾਂ ਨਸ਼ੇ ਵੇਚਣ ਵਾਲੇ ਨੈਕਸਸ ਨਾਲ ਇਕ ਮਿਕ ਹੋਈ ਪਈ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਪੁਲਿਸ ਤੰਤਰ ਅਤੇ ਸੁਰੱਖਿਆ ਸਿਸਟਮ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਨਸ਼ਾ ਘਰ ਘਰ ਪਹੁੰਚ ਚੁੱਕਾ ਹੈ। ਇਸ ਲਈ ਮੌਜੂਦਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਚੁਟਕਲੇ ਸੁਣਾ ਕੇ ਮੁਕਤ ਨਹੀਂ ਹੋ ਸਕਦੀ । ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਸਿਆਸੀ ਸਫਾਇਆ ਤੈਅ ਹੋ ਚੁੱਕਾ ਹੈ। ਇਸ ਮੌਕੇ ਅਮਰਪਾਲ ਸਿੰਘ ਖਹਿਰਾ ਨਾਲ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੁਲ ਜੈਨ ਪੱਟੀ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ, ਜ਼ਿਲ੍ਹਾ ਸਕੱਤਰ ਪਵਨ ਦੇਵਗਨ ਚੋਹਲਾ ਸਾਹਿਬ, ਕੁਲਵੰਤ ਸਿੰਘ ਭੈਲ, ਬਚਿੱਤਰ ਸਿੰਘ ਅਲਾਵਲਪੁਰ, ਸੰਜੀਵ ਚੋਪੜਾ, ਸਤਨਾਮ ਸਿੰਘ ਫਤਿਆਬਾਦ, ਅਜੇ ਕੁਮਾਰ, ਹਰਜੀਤ ਸਿੰਘ ਫਿਰੋਜ਼ਪੁਰੀਆ, ਸੁਖਵੰਤ ਸਿੰਘ ਆਦਿ ਪ੍ਰਮੁੱਖ ਰੂਪ ਵਿੱਚ ਮੌਜੂਦ ਸਨ।