ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ 70ਵੀਆਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਖੇਡਾਂ ’ਚ ਰਹੇ ਜੇਤੂ
ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਕਈ ਅਹਿਮ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਗੁਰੂ ਅਰਜਨ ਦੇਵ ਸਟੇਡੀਅਮ, ਪੁਲਿਸ ਲਾਈਨ, ਤਰਨ ਤਾਰਨ ਵਿਖੇ ਕਰਵਾਏ ਗਏ।
ਡ
ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ
17-10-2026
ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਕਈ ਅਹਿਮ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਗੁਰੂ ਅਰਜਨ ਦੇਵ ਸਟੇਡੀਅਮ, ਪੁਲਿਸ ਲਾਈਨ, ਤਰਨ ਤਾਰਨ ਵਿਖੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਅੰਡਰ-14 ਉਮਰ ਵਰਗ ਵਿਚ ਪ੍ਰਿੰਸ ਕੁਮਾਰ ਨੇ 100 ਮੀਟਰ ਦੌੜ ਅਤੇ 80 ਮੀਟਰ ਹਰਡਲਜ਼ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਉਮਰ ਵਰਗ ਦੀ 400 ਮੀਟਰ ਰਿਲੇਅ ਦੌੜ ਵਿਚ ਪ੍ਰਿੰਸ ਕੁਮਾਰ, ਉਦੈਪਾਲ ਸਿੰਘ, ਕਰਨਪ੍ਰੀਤ ਸਿੰਘ ਅਤੇ ਸ਼ਹਿਬਾਜ਼ਵੀਰ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਾਹਿਲਪ੍ਰੀਤ ਸਿੰਘ ਨੇ ਅੰਡਰ 17 ਉਮਰ ਵਰਗ ਵਿਚ 400 ਮੀਟਰ ਹਰਡਲਜ਼ ਦੌੜ ਅਤੇ ਜੈਵਲਿਨ ਥਰੋ ਵਿੱਚ ਪਹਿਲਾ ਸਥਾਨ ਸਥਾਨ ਪ੍ਰਾਪਤ ਕੀਤਾ। ਅੰਡਰ-17 ਉਮਰ ਵਰਗ ਵਿਚ ਅਕਾਸ਼ਦੀਪ ਸਿੰਘ ਨੇ ਜੈਵਲਿਨ ਥਰੋ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਉਮਰ ਵਰਗ ਵਿਚ ਗੁਰਸ਼ਾਨ ਸਿੰਘ ਨੇ 400 ਮੀਟਰ ਹਰਡਲ ਵਿਚ ਦੂਜਾ ਸਥਾਨ ਅਤੇ 400 ਮੀਟਰ ਰਿਲੇਅ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਅੰਡਰ-17 ਰਿਲੇਅ ਰੇਸ ਵਿਚ ਸਾਹਿਲਪ੍ਰੀਤ ਸਿੰਘ, ਸੁਖਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਵਿਦਿਆਰਥੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 400 ਮੀਟਰ ਦੌੜ ਵਿਚ ਸ਼ਹਿਬਾਜ਼ਵੀਰ ਸਿੰਘ ਨੇ ਅੰਡਰ 14 ਉਮਰ ਵਰਗ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਪਿੱਛੇ ਕੋਚਾਂ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਮੈਡਮ ਰਾਜਬੀਰ ਕੌਰ ਦੀ ਮਿਹਨਤ, ਸਹੀ ਮਾਰਗਦਰਸ਼ਨ ਅਤੇ ਅਗਵਾਈ ਦਾ ਅਹਿਮ ਯੋਗਦਾਨ ਰਿਹਾ। ਇਹ ਮੁਕਾਬਲੇ ਏ.ਈ.ਓ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਲਈ ਇਹ ਪ੍ਰਾਪਤੀਆਂ ਮਾਣ ਵਾਲੀ ਗੱਲ ਹਨ ਅਤੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ।