17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਮੋਮਬੱਤੀ ਮਾਰਚ

ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਾਨਸਾ ਵਿਖੇ ਦਿਨ-ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਵਲੋਂ ਅਜਨਾਲਾ ਸ਼ਹਿਰ ਵਿਚ ਦੇਰ ਸ਼ਾਮ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸ: ਅਜਨਾਲਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ ਗਈ।

Ad Position 21
No active advertisement
ਅਜੀਤ ਡੈਸਕ 17-10-2026
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਾਨਸਾ ਵਿਖੇ ਦਿਨ-ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਵਲੋਂ ਅਜਨਾਲਾ ਸ਼ਹਿਰ ਵਿਚ ਦੇਰ ਸ਼ਾਮ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸ: ਅਜਨਾਲਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ ਗਈ। ਮੋਮਬੱਤੀ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਅਜਨਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਇਸ ਮਾਮਲੇ ਨੂੰ ਲੋਕਾਂ ਦੀ ਆਵਾਜ਼ ਬਣਾਈ ਰੱਖਣਾ ਜ਼ਰੂਰੀ ਹੈ। ਮੋਮਬੱਤੀ ਮਾਰਚ ਰਾਹੀਂ ਕਾਂਗਰਸੀ ਕਾਰਕੁਨਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਚੇਅਰਮੈਨ ਅਮਨਦੀਪ ਸਿੰਘ ਝੰਡੇਰ, ਯੂਥ ਪ੍ਰਧਾਨ ਸਰਬਜੋਤ ਸਿੰਘ ਮਾਹਲ, ਯੂਥ ਪ੍ਰਧਾਨ ਹਰਮਨ ਫੁੱਲੇਚੱਕ, ਗੁਰਦੇਵ ਸਿੰਘ ਨਿੱਜਰ,ਪ੍ਰਸ਼ੋਤਮ ਸਿੰਘ ਖਤਰਾਏ ਖੁਰਦ, ਐਡਵੋਕੇਟ ਸੁਨੀਲਪਾਲ ਸਿੰਘ, ਜਗਰੂਪ ਸਿੰਘ ਨੰਗਲ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖੁਰਦ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਗੁਝਾਪੀਰ, ਪ੍ਰਵੀਨ ਕੁਕਰੇਜਾ, ਸੰਨੀ ਨਿੱਜਰ, ਸਰਬਜੀਤ ਸਿੰਘ ਡੱਲਾ ਰਾਜਪੂਤਾਂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾ ਲਦੇਹ ਤੇ ਏ. ਆਰ. ਵਲੋਂ ਮਾ. ਬੁੱਟਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਨਸ਼ਿਆਂ ਦੀ ਬੁਰਾਈ ਨੇ ਕਈ ਹੱਸਦੇ-ਵੱਸਦੇ ਘਰ ਉਜਾੜੇ, ਪ੍ਰਸ਼ਾਸਨ ਸੁਚੇਤ ਹੋ ਕੇ ਡਿਊਟੀ ਨਿਭਾਏ: ਪ੍ਰਿੰ. ਤਰਸਿੱਕਾ
Ad Position 24