ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ ਮੁਹਿੰਮ ਤਹਿਤ ਕੰਚਨਪ੍ਰੀਤ ਕੌਰ ਵਲੋਂ ਪਿੰਡ ਖੈਰਦੀਨਕੇ ਵਿਖੇ ਘਰ-ਘਰ ਪ੍ਰਚਾਰ
ਝਬਾਲ, 16 ਅਕੂਤਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਪਿੰਡ ਖੈਰਦੀਨਕੇ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਇਸ ਮੌਕੇ ਅਕਾਲੀ ਆਗੂ ਕਸ਼ਮੀਰ ਸਿੰਘ ਜੱਜ ਦੇ ਯਤਨਾਂ ਸਦਕਾ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਬੀਬੀ ਕੰਚਨਪ੍ਰੀਤ ਕੌਰ ਨੇ ਮੌਜੂਦਾ ਸੂਬਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਹੀ ਮਾੜੇ ਹਾਲਾਤ ਬਣੇ ਹੋਏ ਹਨ।
ਝਬਾਲ, 16 ਅਕੂਤਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਪਿੰਡ ਖੈਰਦੀਨਕੇ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਇਸ ਮੌਕੇ ਅਕਾਲੀ ਆਗੂ ਕਸ਼ਮੀਰ ਸਿੰਘ ਜੱਜ ਦੇ ਯਤਨਾਂ ਸਦਕਾ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਬੀਬੀ ਕੰਚਨਪ੍ਰੀਤ ਕੌਰ ਨੇ ਮੌਜੂਦਾ ਸੂਬਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਹੀ ਮਾੜੇ ਹਾਲਾਤ ਬਣੇ ਹੋਏ ਹਨ। ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਤੇ ਨਸ਼ਿਆਂ ਦਾ ਬੋਲਬਾਲਾ ਹੈ। ਨੌਜਵਾਨ ਬੇਰੁਜ਼ਗਾਰੀ ਕਾਰਨ ਵਿਦੇਸ਼ਾਂ ਵੱਲ ਜਾਣ ਲਈ ਮਜ਼ਬੂਰ ਹਨ। ਕਿਸਾਨ, ਮਜ਼ਦੂਰ ਤੇ ਵਪਾਰੀ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ ਹੈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਪੰਜਾਬ ਵਿਚ ਮੁੜ ਵਿਕਾਸ, ਅਮਨ ਸ਼ਾਂਤੀ ਅਤੇ ਖੁਸ਼ਹਾਲੀ ਆ ਸਕਦੀ ਹੈ। ਜਿਸ ਤਰ੍ਹਾਂ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਸੜਕਾਂ, ਮੰਡੀਆਂ, ਸ਼ਹਿਰਾਂ ਦੇ ਵਿਕਾਸ ਅਤੇ ਹਰ ਪਿੰਡ ਵਿਚ ਵਿਕਾਸ ਕਾਰਜ ਹੋਏ ਸਨ, ਉਹ ਅੱਜ ਬਿਲਕੁਲ ਠੱਪ ਹੋ ਚੁੱਕੇ ਹਨ।ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ। ਇਸ ਮੌਕੇ ਕਸ਼ਮੀਰ ਸਿੰਘ ਜੱਜ, ਅਰਜਨ ਸਿੰਘ ਜੱਜ, ਕੁਲਦੀਪ ਸਿੰਘ ਜੱਜ, ਹਰਜਿੰਦਰ ਸਿੰਘ, ਜਸਕੀਰਤ ਸਿੰਘ ਜੱਜ, ਸ਼ਮਸ਼ੇਰ ਸਿੰਘ ਵਿਰਕ, ਰਤਨ ਸਿੰਘ ਵਿਰਕ, ਕੁਲਦੀਪ ਸਿੰਘ ਮੱਲੀ, ਨਿਸ਼ਾਨ ਸਿੰਘ ਵਿਰਕ, ਮਨਜਿੰਦਰ ਸਿੰਘ ਐਮਾ, ਪੂਰਨ ਸਿੰਘ, ਭਾਗ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਮੱਲ੍ਹੀ, ਸਾਬਕਾ ਸਰਪੰਚ ਮੰਗਲ ਸਿੰਘ, ਸਾਬਕਾ ਸਰਪੰਚ ਬਖਸ਼ੀਸ਼ ਸਿੰਘ, ਪਹਿਲਵਾਨ ਨਿਸ਼ਾਨ ਸਿੰਘ, ਗੁੱਲੂ ਸਿੰਘ, ਜੱਸੀ, ਪਰਕਿਰਤ ਸਿੰਘ, ਟੋਨੀ ਸਿੰਘ, ਗੁਰਬਾਜ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਲਾਡੀ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ ਢਿੱਲੋਂ ਸਮੇਤ ਪਿੰਡ ਵਾਸੀ ਹਾਜ਼ਰ ਸਨ।