16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਈ ਜਸਵੰਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਝਬਾਲ, 16 ਅਕੂਤਬਰ (ਸੁਖਦੇਵ ਸਿੰਘ)– ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋ ‘ਸ਼੍ਰੋਮਣੀ ਰਾਗੀ’ ਵਜੋਂ ਸਨਮਾਨਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਹਜੂਰੀ ਰਾਗੀ ਭਾਈ ਸਾਹਿਬ ਭਾਈ ਜਸਵੰਤ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਜਿੱਥੇ ਪ੍ਰਮਾਤਮਾ ਦਾ ਸੁ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਥੇ ਆਪਣੀ ਮਿੱਠੀ ਰਸਨਾ ਰਾਹੀਂ ਮਨੋਹਰ ਗੁਰਬਾਣੀ ਦਾ ਅੰਮ੍ਰਿਤਮਈ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਝਬਾਲ, 16 ਅਕੂਤਬਰ (ਸੁਖਦੇਵ ਸਿੰਘ)– ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੋ ‘ਸ਼੍ਰੋਮਣੀ ਰਾਗੀ’ ਵਜੋਂ ਸਨਮਾਨਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਹਜੂਰੀ ਰਾਗੀ ਭਾਈ ਸਾਹਿਬ ਭਾਈ ਜਸਵੰਤ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਜਿੱਥੇ ਪ੍ਰਮਾਤਮਾ ਦਾ ਸੁ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਥੇ ਆਪਣੀ ਮਿੱਠੀ ਰਸਨਾ ਰਾਹੀਂ ਮਨੋਹਰ ਗੁਰਬਾਣੀ ਦਾ ਅੰਮ੍ਰਿਤਮਈ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਭਾਈ ਸਾਹਿਬ ਜਸਵੰਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਲਗਭਗ 55 ਸਾਲ ਗੁਰੂ ਘਰ ਦੇ ਕੀਰਤਨੀਏ ਵਜੋਂ ਨਿਰੰਤਰ ਸੇਵਾ ਨਿਭਾਈ ਅਤੇ ਅੱਜ ਵੀ ਵੱਖ-ਵੱਖ ਸਮੇਂ ਬੜੀ ਸਰਧਾ ਭਾਵਨਾ ਨਾਲ ਕੀਰਤਨ ਦੀ ਸੇਵਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਨੂੰ ਭਾਸ਼ਾ ਵਿਭਾਗ ਅਤੇ ਹੋਰ ਵੀ ਵੱਖ-ਵੱਖ ਸਿੱਖ ਸੰਸਥਾਵਾਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਅਤੇ ਰਾਗੀ ਸਿੰਘਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੌਥੇ ਗੁਰਮਤਿ ਮੁਕਾਬਲਿਆਂ ’ਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ ਮੁਹਿੰਮ ਤਹਿਤ ਕੰਚਨਪ੍ਰੀਤ ਕੌਰ ਵਲੋਂ ਪਿੰਡ ਖੈਰਦੀਨਕੇ ਵਿਖੇ ਘਰ-ਘਰ ਪ੍ਰਚਾਰ
Ad Position 24