16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚੌਥੇ ਗੁਰਮਤਿ ਮੁਕਾਬਲਿਆਂ ’ਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਸ਼ਾਨਦਾਰ ਜਿੱਤ

ਭਿੱਖੀਵਿੰਡ, 16 ਅਕਤੂਬਰ (ਬੌਬੀ)-ਗੁਰੂ ਕੀ ਰਸੋਈ,ਅੱਛਰਵਾਲ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਚੌਥੇ ਗੁਰਮਤਿ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਕਵੀਸ਼ਰੀ ਅਤੇ ਗੁਰਬਾਣੀ ਕੀਰਤਨ ਦੀਆਂ ਤਿੰਨੋਂ ਪ੍ਰਤੀਯੋਗਤਾਵਾਂ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ।

Ad Position 21
No active advertisement
ਅਜੀਤ ਡੈਸਕ 17-10-2026
ਭਿੱਖੀਵਿੰਡ, 16 ਅਕਤੂਬਰ (ਬੌਬੀ)-ਗੁਰੂ ਕੀ ਰਸੋਈ,ਅੱਛਰਵਾਲ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਚੌਥੇ ਗੁਰਮਤਿ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਕਵੀਸ਼ਰੀ ਅਤੇ ਗੁਰਬਾਣੀ ਕੀਰਤਨ ਦੀਆਂ ਤਿੰਨੋਂ ਪ੍ਰਤੀਯੋਗਤਾਵਾਂ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਕਵੀਸ਼ਰੀ ਮੁਕਾਬਲੇ ਦੇ ਸੀਨੀਅਰ ਵਰਗ ਵਿਚ ਸਕੂਲ ਦੇ ਵਿਦਿਆਰਥੀਆਂ ਗੁਰਬਾਜ਼ ਸਿੰਘ, ਸੁਖਬੀਰ ਸਿੰਘ ਅਤੇ ਪਵਨਦੀਪ ਸਿੰਘ ਨੇ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕਰਕੇ 50,000 ਰੁਪਏ ਦਾ ਨਕਦ ਸਨਮਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਮਾਣ ਮਹਿਸੂਸ ਕਰਦਾ ਹੈ। ਗੁਰਬਾਣੀ ਕੀਰਤਨ ਦੇ ਜੂਨੀਅਰ ਵਰਗ ਵਿਚ ਇਸ਼ਮੀਤ ਸਿੰਘ, ਅਵਨੀਤ ਕੌਰ, ਨਵਰੀਤ ਕੌਰ, ਗੁਰਨੂਰ ਸਿੰਘ ਅਤੇ ਪਵਨਦੀਪ ਸਿੰਘ ਨੇ ਸੱਤਵਾਂ ਸਥਾਨ ਹਾਸਲ ਕਰਕੇ 8000 ਰੁਪਏ ਦੀ ਸਨਮਾਨ ਰਾਸ਼ੀ ਪ੍ਰਾਪਤ ਕੀਤੀ। ਇਸੇ ਤਰ੍ਹਾਂ ਗੁਰਬਾਣੀ ਕੀਰਤਨ ਦੇ ਸੀਨੀਅਰ ਗਰੁੱਪ ਵਿਚ ਐਸ਼ਮੀਤ ਕੌਰ, ਗੁਰਕਿਰਤ ਸਿੰਘ, ਨਵਜੋਤ ਕੌਰ, ਹਰਸਿਮਰਤ ਕੌਰ, ਜਰਨੈਲ ਸਿੰਘ ਅਤੇ ਸੁਖਮੀਤ ਕੌਰ ਨੇ ਨੌਵਾਂ ਸਥਾਨ ਪ੍ਰਾਪਤ ਕਰਕੇ 4000 ਰੁਪਏ ਦੀ ਸਨਮਾਨ ਰਾਸ਼ੀ ਹਾਸਲ ਕੀਤੀ। ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਇਸ ਸ਼ਾਨਦਾਰ ਸਫ਼ਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਗੁਰਮਤਿ ਅਤੇ ਗੁਰਬਾਣੀ ਨਾਲ ਬੱਚਿਆਂ ਨੂੰ ਜੋੜਨਾ ਬਹੁਤ ਜ਼ਰੂਰੀ ਹੈ। ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਧਰਮ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਪ੍ਰਿੰਸੀਪਲ ਅਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਤਿੰਨੋਂ ਮੁਕਾਬਲਿਆਂ ਵਿਚ ਪ੍ਰਾਪਤ ਕੀਤੇ ਸਥਾਨ ਬੱਚਿਆਂ ਦੀ ਨਿਰੰਤਰ ਮਿਹਨਤ ਅਤੇ ਗੁਰਮਤਿ ਪ੍ਰਤੀ ਸਮਰਪਣ ਦਾ ਪ੍ਰਮਾਣ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਸਫ਼ਲਤਾ ਵਿਚ ਸਕੂਲ ਦੇ ਸੰਗੀਤ ਅਧਿਆਪਕਾਂ ਅਰਸ਼ਪ੍ਰੀਤ ਸਿੰਘ, ਮਨਪ੍ਰੀਤ ਕੌਰ, ਗੁਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਜਰੀ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਡਾ: ਕੰਗ ਤੇ ਸਾਬਕਾ ਸਰਪੰਚ ਮਾਜਰੀ ਨੇ ਲਾਭਪਾਤਰੀਆਂ ਨੂੰ ਪ੍ਰਾਪਰਟੀ... ਅਗਲੀ ਖ਼ਬਰ ਭਾਈ ਜਸਵੰਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24