17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਹੋਈ ਡਾਵਾਂਡੋਲ - ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ

ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜੁਕ ਹਾਲਤ ਵਿਚੋਂ ਗੁਜਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਅਮਨ ਕਾਨੂੰਨ ਕੰਟਰੋਲ ਹੇਠ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜੁਕ ਹਾਲਤ ਵਿਚੋਂ ਗੁਜਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਅਮਨ ਕਾਨੂੰਨ ਕੰਟਰੋਲ ਹੇਠ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਜੋ ਕਿ ਨਸ਼ਿਆਂ ਖਿਲਾਫ਼ ਸੰਘਰਸ਼ ਕਰ ਰਿਹਾ ਸੀ ਤਾਂ ਇਕ ਮੈਡੀਕਲ ਸਟੋਰ ਮਾਲਕ ਵਲੋਂ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਗਈ, ਜਿਸ ਤੋਂ ਬਾਅਦ ਪੰਜਾਬ ਦੇ ਹਾਲਤ ਹੋਰ ਵੀ ਖਰਾਬ ਹੋ ਚੁੱਕੇ ਹਨ ਅਤੇ ਲੋਕ ਇਨਸਾਫ ਲਈ ਸੜਕਾਂ ’ਤੇ ਉਤਰ ਆਏ ਹਨ ਪ੍ਰੰਤੂ ‘ਆਪ’ ਸਰਕਾਰ ਉਪਰ ਇਸਦਾ ਕੋਈ ਅਸਰ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨੀ ਕੁਰਾਹੇ ਪੈ ਰਹੀ ਹੈ ਅਤੇ ਕਈ ਮਾਵਾਂ ਦੇ ਪੁੱਤ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਅਤੇ ਨਸ਼ਿਆਂ ਖਿਲਾਫ਼ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਫੇਲ੍ਹ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਨੂੰ ਬੁਲੰਦ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਤਾਂ ਨਸ਼ਿਆਂ ਨੂੰ ਜੜੋ ਪੁੱਟ ਦਿੱਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਵਾਉਣ ਦੇ ਨਾਲ ਨਾਲ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਦੇ ਪੀ.ਏ ਹਰਕੀਰਤ ਸਿੰਘ ਨੇ ਆਂਗਣਵਾੜੀ ਹੈਲਪਰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਸਰਹੱਦੀ ਪਿੰਡ ਕਲਸੀਆਂ ਤੋਂ 4 ਲੱਖ ਰੁਪਏ ਦੀ ਭਾਰਤੀ ਜਾਅਲੀ ਕਰੰਸੀ ਬਰਾਮਦ
Ad Position 24