ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੰਦ ਪਿਆ ਪੈਟਰੋਲ ਪੰਪ ਦਾਣਾ ਮੰਡੀ ਤਰਨ ਤਾਰਨ ਦੇ ਨਜ਼ਦੀਕ ਤੋਂ ਮਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮੁਹੱਲਾ ਮੁਰਾਦਪੁਰਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਅਣਰਜੀਤ ਸਿੰਘ ਵਾਸੀ ਮੁਰਾਦਪੁਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, ਇਕ ਇਲੈਰਟ੍ਰੋਨਿਕ ਕੰਡਾ ਸਮੇਤ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਲਹੀਆ ਤੋਂ ਅੰਗਰੇਜ ਸਿੰਘ ਪੁੱਤਰ ਬੂੜ ਸਿੰਘ ਵਾਸੀ ਭੈਣੀ ਰਾਜਪੂਤਾਂ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਹਿੰਦੀਪੁਰ ਤੋਂ ਹਰਪਾਲ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਮਹਿੰਦੀਪੁਰ ਅਤੇ ਸੂਰਜਪਾਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 35 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖੇਡ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਤੋਂ ਬਗੀਚਾ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਸੇਵਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜੱਟਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।