ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਝਬਾਲ, 17 ਅਕਤੂਬਰ (ਸਰਬਜੀਤ ਸਿੰਘ)– ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ।
ਝਬਾਲ, 17 ਅਕਤੂਬਰ (ਸਰਬਜੀਤ ਸਿੰਘ)– ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਸਮੇਂ ਮੈਨੇਜਰ ਧਰਮਿੰਦਰ ਸਿੰਘ ਮਾਣੂਚਾਲ .ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ .ਬੇਅੰਤ ਸਿੰਘ. ਬਿਕਰਮਜੀਤ ਸਿੰਘ ਸੁਰ ਸਿੰਘ. ਗੁਰਜੀਤ ਸਿੰਘ ਪੰਜਵੜ. ਗੁਰਜੀਤ ਸਿੰਘ ਠੱਠਾ .ਗੁਰਪਿੰਦਰ ਸਿੰਘ ਕੋਟ, ਰੇਸ਼ਮ ਸਿੰਘ ਐਮਾਂ, ਦਿਲਬਾਗ ਸਿੰਘ ਝਬਾਲ, ਬਲਜੀਤ ਸਿੰਘ ਝਬਾਲ ਅਤੇ ਵੱਡੀ ਗਿਣਤੀ ਵਿਚ ਹੋਰ ਸੇਵਾਦਾਰ ਹਾਜ਼ਰ ਸਨ।