17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਤੰਬਾਕੂ ਦਾ ਸੇਵਨ ਮੂੰਹ ਅਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ - ਡਾ. ਰੰਧਾਵਾ

ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)— ਮਨੁੱਖ ਨੂੰ ਮੂੰਹ ਅਤੇ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ, ਜਿਨ੍ਹਾਂ ਵਿਚ ਜਿਆਦਾਤਰ ਤੰਬਾਕੂ ਦਾ ਸੇਵਨ ਮੁੱਖ ਕਾਰਨ ਬਣ ਰਿਹਾ ਹੈ। ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ ਤੇ ਮੂੰਹ ਅਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ।

Ad Position 21
No active advertisement
ਡਾਕਟਰ ਰਾਜਬਰਿੰਦਰ ਸਿੰਘ ਰੰਧਾਵਾ 18-10-2026
ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)— ਮਨੁੱਖ ਨੂੰ ਮੂੰਹ ਅਤੇ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ, ਜਿਨ੍ਹਾਂ ਵਿਚ ਜਿਆਦਾਤਰ ਤੰਬਾਕੂ ਦਾ ਸੇਵਨ ਮੁੱਖ ਕਾਰਨ ਬਣ ਰਿਹਾ ਹੈ। ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ ਤੇ ਮੂੰਹ ਅਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਆਵਾਜ਼ ਬਦਲਣਾ, ਆਵਾਜ਼ ਦਾ ਭਾਰੀ ਹੋਣਾ, ਗਲੇ ਵਿਚ ਗੰਢਾਂ ਦਾ ਮਹਿਸੂਸ ਹੋਣਾ, ਖਾਣਾ ਖਾਣ ਵਿਚ ਪ੍ਰੇਸ਼ਾਨੀ, ਸਰੀਰ ਥੱਕਿਆ ਰਹਿਣਾ, ਖਾਣਾ ਚਬਾਉਣ ਅਤੇ ਜੀਭ ਹਿਲਾਉਣ ਸਮੇਂ ਦਰਦ ਰਹਿਣਾ, ਲਗਾਤਾਰ ਵਜਨ ਘੱਟਣਾ, ਮੂੰਹ ਵਿਚੋਂ ਬਦਬੂ ਆਉਣਾ, ਸਾਹ ਲੈਣ ਵਿਚ ਤਕਲੀਫ, ਨੀਂਦ ਘੱਟ ਆਉਣਾ, ਖਾਸੀਂ ਦੇ ਨਾਲ ਮੂੰਹ ਵਿਚੋਂ ਖੂਨ ਆਉਣਾ ਕੈਂਸਰ ਦੇ ਲੱਛਣ ਹੋ ਸਕਦੇ ਹਨ। ਅਗਰ ਕਿਸੇ ਵਿਅਕਤੀ ਦੇ ਸਰੀਰ ਵਿਚ ਉਕਤ ਲੱਛਣ ਦਿਖਾਈ ਦਿੰਦੇ ਹਨ ਤਾਂ ਮਰੀਜ ਦਾ ਡਾਇਰੈਕਟ ਲੈਰਗੋਸਕੋਪੀ (ਦੂਰਬੀਰ ਰਾਹੀਂ ਜਾਂਚ), ਸੀ.ਟੀ.ਸਕੈਨ, ਐੱਮ.ਆਰ. ਟੈਸਟ ਕਰਵਾ ਕੇ ਪਤਾ ਲਗਾਇਆ ਜਾਂਦਾ ਹੈ ਕਿ ਮਰੀਜ ਦਾ ਕੈਂਸਰ ਕਿਥੋਂ ਤੱਕ ਫੈਲ ਚੁੱਕਾ ਹੈ ਅਤੇ ਬਾਅਦ ਵਿਚ ਮਰੀਜ ਦੇ ਕੈਂਸਰ ਦਾ ਟੁੱਕੜਾ ਲੈ ਕੇ ਉਸ ਨੂੰ ਟੈਸਟ ਲਈ ਭੇਜਿਆ ਜਾਂਦਾ ਹੈ ਕਿ ਕੈਂਸਰ ਕਿਸ ਪ੍ਰਕਾਰ ਦਾ ਹੈ ਅਤੇ ਇਸਦਾ ਇਲਾਜ ਕੀ ਹੋਵੇਗਾ। ਅਗਰ ਮਰੀਜ ਦੇ ਪਹਿਲੀ ਸਟੇਜ ’ਤੇ ਕੈਂਸਰ ਦਾ ਪਤਾ ਲੱਗ ਜਾਂਦਾ ਹੈ ਤਾਂ ਉਸ ਦਾ ਇਲਾਜ (ਲੇਜਰ ਅਤੇ ਰੈਡੀਓਥਰੈਪੀ) ਕਿਰਨਾਂ ਨਾਲ ਕੀਤਾ ਜਾਂਦਾ ਹੈ। ਦੂਸਰੀ ਅਤੇ ਤੀਸਰੀ ਸਟੇਜ ਵਿਚ ਆਪ੍ਰੇਸ਼ਨ ਅਤੇ ਕਿਰਨਾਂ ਨਾਲ ਇਲਾਜ ਕੀਤਾ ਜਾਂਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਸਰੀਰ ਵਿਚ ਹੋ ਰਹੇ ਬਦਲਾਅ ਦਾ ਧਿਆਨ ਰੱਖਣਾ ਚਾਹੀਦਾ ਹੈ, ਉਥੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਨੂੰ ਤੰਬਾਕੂ ਤੋਂ ਪ੍ਰਹੇਜ ਰੱਖਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਖਡੂਰ ਸਾਹਿਬ ਵਿਖੇ ‘ਗੁਰੂ ਵਰੋਸਾਈ ਗੁਰਮੁਖੀ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਖੰਡ ਮਿੱਲ ਸ਼ੇਰੋਂ ਪੱਕਾ ਮੋਰਚਾ 150ਵੇਂ ਦਿਨ ’ਚ ਸ਼ਾਮਿਲ - ਸੰਯੁਕਤ ਕਿਸਾਨ ਮੋਰਚਾ
Ad Position 24