17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼੍ਰੋਮਣੀ ਕਮੇਟੀ ਨੇ ਸ੍ਰੀ ਖਡੂਰ ਸਾਹਿਬ ਵਿਖੇ ‘ਗੁਰੂ ਵਰੋਸਾਈ ਗੁਰਮੁਖੀ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ

ਖਡੂਰ ਸਾਹਿਬ, 17 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮੁਖੀ ਦਿਵਸ ਮਨਾਉਂਦਿਆਂ ‘ਗੁਰੂ ਵਰੋਸਾਈ ਗੁਰਮੁਖੀ’ ਸਿਰਲੇਖ ਹੇਠ ਵਿਸ਼ੇਸ਼ ਸੈਮੀਨਾਰ ਸ੍ਰੀ ਗੁਰੂ ਅੰਗਦ ਦੇਵ ਜੀ ਕਾਲਜ ਖਡੂਰ ਸਾਹਿਬ ਵਿਖੇ ਕਰਵਾਇਆ ਗਿਆ। ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਗੁਰਮੁੱਖੀ ਲਿਪੀ ਦੀ ਵਿਸ਼ੇਸ਼ਤਾ ਅਤੇ ਇਸਦੇ ਪ੍ਰਚਾਰ ਪ੍ਰਸਾਰ ਬਾਰੇ ਭਾਵਪੂਰਨ ਵਿਚਾਰ ਪੇਸ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Ad Position 21
No active advertisement
ਸਨਮਾਨਿਤ ਕਰਨ ਦਾ ਦ੍ਰਿਸ਼। ਤਸਵੀਰਾਂ–ਕੁਲਾਰ 18-10-2026
ਖਡੂਰ ਸਾਹਿਬ, 17 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮੁਖੀ ਦਿਵਸ ਮਨਾਉਂਦਿਆਂ ‘ਗੁਰੂ ਵਰੋਸਾਈ ਗੁਰਮੁਖੀ’ ਸਿਰਲੇਖ ਹੇਠ ਵਿਸ਼ੇਸ਼ ਸੈਮੀਨਾਰ ਸ੍ਰੀ ਗੁਰੂ ਅੰਗਦ ਦੇਵ ਜੀ ਕਾਲਜ ਖਡੂਰ ਸਾਹਿਬ ਵਿਖੇ ਕਰਵਾਇਆ ਗਿਆ। ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਗੁਰਮੁੱਖੀ ਲਿਪੀ ਦੀ ਵਿਸ਼ੇਸ਼ਤਾ ਅਤੇ ਇਸਦੇ ਪ੍ਰਚਾਰ ਪ੍ਰਸਾਰ ਬਾਰੇ ਭਾਵਪੂਰਨ ਵਿਚਾਰ ਪੇਸ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਜਨਰਲ ਇਜਲਾਸ ਦੌਰਾਨ ਮਤਾ ਪਾਸ ਕਰਕੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਗੁਰਮੁਖੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਮੁਖੀ ਦਿਵਸ ਨੂੰ ਸਮਰਪਿਤ ਇਹ ਸੈਮੀਨਾਰ ਕਰਵਾਇਆ ਗਿਆ ਹੈ। ਸੈਮੀਨਾਰ ਦੀ ਆਰੰਭਤਾ ਮੌਕੇ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਗੁਰਮੁਖੀ ਲਿਪੀ ਦੇ ਪ੍ਰਚਾਰ ਪ੍ਰਸਾਰ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਗੁਰਮੁਖੀ ਲਿਪੀ ਸਿੱਖ ਗੁਰੂ ਸਾਹਿਬਾਨ ਦੀ ਮਹਾਨ ਦੇਣ ਅਤੇ ਸਾਡੀ ਮਾਂ-ਬੋਲੀ ਪੰਜਾਬੀ ਦੀ ਅਹਿਮ ਪਛਾਣ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗੁਰਮੁਖੀ ਅੱਖਰਾਂ ਵਿਚ ਦਰਜ ਹੈ ਅਤੇ ਇਸ ਦੇ ਲਗਾਂ-ਮਾਤਰਾਂ ਤੇ ਸ਼ਬਦ-ਜੋੜਾਂ ਦਾ ਸ਼ੁੱਧ ਉਚਾਰਨ ਅਤੇ ਅਰਥਾਂ ਦੀ ਸਹੀ ਸਮਝ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਕਿਹਾ ਕਿ ਅੱਜ ਚਿੰਤਾ ਦੀ ਗੱਲ ਹੈ ਕਿ ਸਕੂਲਾਂ ਵਿਚ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਸਿੱਖਿਆ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਵਿਚ ਵੀ ਪੈਂਤੀ ਅੱਖਰੀ ਦੇ ਸ਼ੁੱਧ ਉਚਾਰਨ ਪ੍ਰਤੀ ਲੋੜੀਂਦੀ ਜਾਗਰੂਕਤਾ ਦੀ ਘਾਟ ਦਿਖਾਈ ਦਿੰਦੀ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਦੇ ਪ੍ਰੋਫ਼ੈਸਰ ਤੇ ਮੁਖੀ ਡਾ. ਪਰਮਵੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਨਿਯਮਬੱਧ ਤੇ ਪ੍ਰਚੱਲਤ ਕਰਨ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਗੁਰਮੁਖੀ ਸਿਰਫ਼ ਲਿਖਣ ਪੜ੍ਹਨ ਦਾ ਸਾਧਨ ਹੀ ਨਹੀਂ, ਸਗੋਂ ਗੁਰਬਾਣੀ ਨੂੰ ਪੜ੍ਹਣ ਸਮਝਣ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੁੜਨ ਦਾ ਮਾਧਿਅਮ ਵੀ ਹੈ। ਇਸੇ ਦੌਰਾਨ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਗੁਰਮੁਖੀ ਸਿਰਫ਼ ਲਿਪੀ ਨਹੀਂ, ਸਗੋਂ ਗੁਰਮਤਿ ਵਿਚਾਰਧਾਰਾ, ਗੁਰਬਾਣੀ ਅਤੇ ਗੁਰਮੁਖੀ ਜੀਵਨ ਜਾਂਚ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਅਜਿਹੀ ਭਾਸ਼ਾ ਤੇ ਲਿਪੀ ਨਾਲ ਜੋੜਿਆ, ਜਿਸ ਰਾਹੀਂ ਉਹ ਗੁਰਬਾਣੀ ਦੇ ਗਿਆਨ ਨੂੰ ਸਮਝ ਸਕਣ ਅਤੇ ਆਪਣੇ ਜੀਵਨ ਵਿਚ ਧਾਰਨ ਕਰਨ ਸਕਣ। ਸੈਮੀਨਾਰ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਜ਼ੁੰਮੇਵਾਰੀ ਡਾ. ਰਾਜਵਿੰਦਰ ਸਿੰਘ ਜੋਗਾ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸੁਖਬੀਰ ਸਿੰਘ, ਸਾਬਕਾ ਸਕੱਤਰ ਵਰਿਆਮ ਸਿੰਘ ਤੇ ਸਾਬਕਾ ਮੀਤ ਸਕੱਤਰ ਜਸਪਾਲ ਸਿੰਘ ਢੱਡੇ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਇੰਚਾਰਜ ਹਰਜਿੰਦਰ ਸਿੰਘ, ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਪ੍ਰਿੰਸੀਪਲ ਹਰਮਨਪ੍ਰੀਤ ਸਿੰਘ, ਪ੍ਰਿੰਸੀਪਲ ਰੁਪਿੰਦਰ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸੁਪਰਵਾਈਜ਼ਰ ਭੁਪਿੰਦਰ ਸਿੰਘ, ਸ੍ਰੀ ਗੋਇੰਦਵਾਲ ਸਿੰਘ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਮੈਨੇਜਰ ਪਰਮਜੀਤ ਸਿੰਘ ਸਮੇਤ ਵਿਦਿਆਰਥੀ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਰਾਦਪੁਰਾ ਵਿਖੇ ਸ੍ਰੀ ਰਾਮਲੀਲ੍ਹਾ ਦੀ ਪੰਜਵੀਂ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਤੰਬਾਕੂ ਦਾ ਸੇਵਨ ਮੂੰਹ ਅਤੇ ਗਲੇ ਦੇ ਕੈਂਸਰ ਦਾ ਬਣ ਰਿਹਾ ਮੁੱਖ ਕਾਰਨ - ਡਾ. ਰੰਧਾਵਾ
Ad Position 24