17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਦਲਾਅ ਦੇ ਨਾਂਅ ’ਤੇ ਬਣੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ - ਹਰਮਿੰਦਰ ਸਿੰਘ ਗਿੱਲ

ਪੱਟੀ, 17 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਬਦਲਾਅ ਦੇ ਨਾਮ ‘ਤੇ ਬਣੀ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।

Ad Position 21
No active advertisement
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਕਾਂਗਰਸੀ ਆਗੂ। ਤਸਵੀਰ–ਕਾਲੇਕੇ 18-10-2026
ਪੱਟੀ, 17 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਵਿਚ ਬਦਲਾਅ ਦੇ ਨਾਮ ‘ਤੇ ਬਣੀ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਇੱਥੇ ਹਰ ਵਰਗ ਦੇ ਲੋਕਾਂ ਨੂੰ ਫਿਰੌਤੀਆਂ, ਭਿ੍ਸ਼ਟਾਚਾਰ, ਲੁੱਟਾਂ-ਖੋਹਾਂ, ਚੋਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਇਹ ਸ਼ਬਦ ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੱਟੀ ਹਲਕੇ ਦੇ ਪਿੰਡ ਕੈਰੋਂ ਵਿਚ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਹੇ। ਇਸ ਮੌਕੇ ਦਰਸ਼ਨ ਸਿੰਘ ਕਵਾੜੀਏ ਦੇ ਘਰ 50 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਜਿਨ੍ਹਾਂ ਵਿਚ ਦਰਸ਼ਨ ਸਿੰਘ ਕੁਵਾੜੀਆ, ਨਿਸ਼ਾਨ ਸਿੰਘ ਢਿੱਲੋ, ਮੁਖਤਿਆਰ ਸਿੰਘ ਫੌਜੀ, ਗੁਰਬਾਜ਼ ਸਿੰਘ ਮੀਤ ਪ੍ਰਧਾਨ ਐਫ ਸੀ ਆਈ ਤਰਨ ਤਾਰਨ, ਜੈਮਲ ਸਿੰਘ ਗਿੱਲ, ਬਲਜਿੰਦਰ ਸਿੰਘ ਗਿੱਲ, ਨਿਸ਼ਾਨ ਸਿੰਘ ਗਿੱਲ, ਗੁਰਲਾਲ ਸਿੰਘ ਮਿਰਜਾ, ਹਰਦੀਪ ਸਿੰਘ ਬਾਠ, ਮਲਕੀਤ ਸਿੰਘ ਜੱਗੂ, ਪਾਸਟਰ ਟਹਿਲ ਸਿੰਘ, ਜੱਜਦੀਪ ਸਿੰਘ ਜੱਜ, ਮਨਦੀਪ ਸਿੰਘ ਮੰਗਲ, ਜਥੇਦਾਰ ਬਲਬੀਰ ਸਿੰਘ ਬੀਰਾ, ਬਖਸ਼ੀਸ਼ ਸਿੰਘ, ਹਾਕਮ ਸਿੰਘ ਹੈਪੀ, ਕਰਨਪਾਲ ਸਿੰਘ ਬਿੰਦਾ, ਗੁਰਪ੍ਰੀਤ ਸਿੰਘ, ਸੋਨਾ ਸਿੰਘ, ਹਰਮਨ ਸਿੰਘ, ਲਖਬੀਰ ਸਿੰਘ ਲੱਖੀ, ਜਸਵੰਤ ਸਿੰਘ, ਅਰਸ਼ਦੀਪ ਸਿੰਘ ਅਰਸ, ਰੋਬਨਦੀਪ ਸਿੰਘ, ਲਵਪ੍ਰੀਤ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਰਵੀਜੀਤ ਸਿੰਘ, ਜਗਦੀਪ ਸਿੰਘ ਕਾਕਾ, ਹਰਪਾਲ ਸਿੰਘ ਭੱਲੂ, ਲਾਲ ਸਿੰਘ ਲਾਲੀ, ਪਰਮਜੀਤ ਸਿੰਘ ਪੰਮਾ, ਤਰਸੇਮ ਸਿੰਘ ਜੰਡੀਆ, ਦਿਲਬਾਗ ਸਿੰਘ, ਪ੍ਰਿੰਸਦੀਪ ਸਿੰਘ, ਜੋਧਵੀਰ ਸਿੰਘ, ਹਰਮਨਬੀਰ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ ਦੇ ਨਾਮ ਵਰਨਣਯੋਗ ਹਨ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸੇਖੋਂ, ਕੌਂਸਲਰ ਜਗਮੀਤ ਸਿੰਘ ਭੁੱਲਰ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਰੋਵਾਲ ਦੇ ਪ੍ਰਦੇਸ਼ ਕਾਰਜਕਾਰਨੀ ਕਮੇਟੀ ਮੈਂਬਰ ਬਣਨ ’ਤੇ ਖਡੂਰ ਸਾਹਿਬ ਹਲਕੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਮਾਝਾ ਖੇਤਰ ਦੇ ਮੁਕਾਬਲਿਆਂ ਵਿਚ ਨੈਸ਼ਨਲ ਪਬਲਿਕ ਸਕੂਲ ਨੇ ਗੱਡੇ ਜਿੱਤ ਦੇ ਝੰਡੇ
Ad Position 24