17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਰੋਵਾਲ ਦੇ ਪ੍ਰਦੇਸ਼ ਕਾਰਜਕਾਰਨੀ ਕਮੇਟੀ ਮੈਂਬਰ ਬਣਨ ’ਤੇ ਖਡੂਰ ਸਾਹਿਬ ਹਲਕੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਖਡੂਰ ਸਾਹਿਬ, 17 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਵਿੱਚ ਖਡੂਰ ਸਾਹਿਬ ਹਲਕੇ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੂੰ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਹਲਕੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਜੇਤੂ ਵਿਦਿਆਰਥੀਆਂ ਨਾਲ ਸਕੂਲ ਦੀ ਮੈਨਜਮੈਂਟ, ਪ੍ਰਿੰਸੀਪਲ ਵਨੀਤ ਕੌਰ। ਤਸਵੀਰ - ਮੈਣੀ 18-10-2026
ਖਡੂਰ ਸਾਹਿਬ, 17 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਵਿੱਚ ਖਡੂਰ ਸਾਹਿਬ ਹਲਕੇ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੂੰ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਹਲਕੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਪਿੰਡ ਮਾਲਚੱਕ ਵਿਖੇ ਖਡੂਰ ਸਾਹਿਬ ਸਰਕਲ ਦੇ ਮੀਤ ਪ੍ਰਧਾਨ ਬਾਬਾ ਸਵਰਨ ਸਿੰਘ ਨੇ ਆਪਣੇ ਗ੍ਰਹਿ ਵਿਖੇ ਰਮਨਦੀਪ ਸਿੰਘ ਭਰੋਵਾਲ ਨੂੰ ਸਾਥੀਆਂ ਸਮੇਤ ਬੁਲਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸਵਰਨ ਸਿੰਘ ਨੇ ਕਿਹਾ ਕਿ ਰਮਨਦੀਪ ਸਿੰਘ ਭਰੋਵਾਲ ਦੀ ਨਿਯੁਕਤੀ ਨਾਲ ਹਲਕੇ ਦੇ ਭਾਜਪਾ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਬਾਬਾ ਸਵਰਨ ਸਿੰਘ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਆਪਣੀ ਨਿਯੁਕਤੀ ਲਈ ਪਾਰਟੀ ਦੀ ਸੂਬਾਈ ਅਤੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਹ ਮਾਣ ਅਤੇ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਖਡੂਰ ਸਾਹਿਬ ਦੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਵੀ ਵੱਧ ਮਿਹਨਤ ਕਰਨਗੇ । ਇਸ ਮੌਕੇ ਬਾਬਾ ਸਵਰਨ ਸਿੰਘ ਤੋਂ ਇਲਾਵਾ ਹਰਜਿੰਦਰ ਸਿੰਘ, ਸ਼ਿੰਗਾਰਾ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਬਲਜੀਤ ਸਿੰਘ, ਵਰਿਆਮ ਸਿੰਘ, ਮੁਖਤਿਆਰ ਸਿੰਘ, ਸਾਹਿਬ ਸਿੰਘ, ਰਣਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਪਿੰਡ ਜਹਾਂਗੀਰ ਖੁਰਦ ਦੇ ਪੰਚਾਇਤ ਮੈਂਬਰ ਸੁਰਜੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਭਾਜਪਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਕੁਰੀਤੀਆਂ ਨੂੰ ਮੰਚ ਉੱਪਰ ਉਜਾਗਰ ਕਰਨਾ ਕਲੱਬ ਦਾ ਮਕਸਦ - ਪ੍ਰਧਾਨ ਪ੍ਰਵੀਨ ਕੁਮਾਰ ਧਵਨ ਅਗਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਬਣੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ - ਹਰਮਿੰਦਰ ਸਿੰਘ ਗਿੱਲ
Ad Position 24