ਹੈਰੋਇਨ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਕਾਬੂ
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਲਾਹਣ ਅਤੇ ਹੈਰੋਇਨ ਪੀਂਦੇ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.
ਐ
ਐਸ.ਐਸ.ਪੀ. ਸੁਰਿੰਦਰ ਲਾਂਬਾ
19-10-2026
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਲਾਹਣ ਅਤੇ ਹੈਰੋਇਨ ਪੀਂਦੇ 9 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਮਸ਼ਾਨਘਾਟ ਨੇੜੇ ਰਾਧਾ ਸਵਾਮੀ ਡੇਰਾ ਝਬਾਲ ਤੋਂ ਦੋ ਵਿਅਕਤੀਆਂ, ਜੋ ਕਿ ਹੈਰੋਇਨ ਦਾ ਸੇਵਨ ਕਰ ਰਹੇ ਸਨ ਨੂੰ 10 ਰੁਪਏ ਦੇ ਨੋਟ ਦੀ ਬਣੀ ਪਾਈਪ, ਸਿਲਵਰ ਪੰਨੀ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀਆਂਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਸੋਨੀ ਪੁੰਤਰ ਕਾਬਲ ਸਿੰਘ, ਅਰਸ਼ਦੀਪ ਸਿੰਘ ਉਰਫ ਸਿੱਧਾ ਪੁੱਤਰ ਨਿਰਮਲ ਸਿੰਘ ਵਾਸੀਆਨ ਕੋਟ ਧਰਮ ਚੰਦ ਕਲਾਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਗੋਲਡੀ ਨਾਥ ਪੁੱਤਰ ਸੋਨੀ ਨਾਥ ਵਾਸੀ ਮੁਰਾਦਪੁਰਾ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਵਲਟੋਹਾ ਦੇ ਏ.ਐਸ.ਆਈ. ਵਰਿਆਮ ਸਿੰਘ ਗਸ਼ਤ ਦੇ ਸੰਬੰਧ ਵਿਚ ਦਾਸੂਵਾਲ, ਬਹਾਦਰ ਨਗਰ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੇ ਮੜੀਆਂ ਮੇਨ ਰੋਡ ਵਲਟੋਹਾ ਕੋਲ ਤਿੰਨ ਵਿਅਕਤੀ ਹੈਰੋਇਨ ਪੀਂਦੇ ਦਿਖਾਈ ਦਿੱਤੀ, ਜਿੰਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਪਾਸੋਂ 3 ਸਿਲਵਰ ਪੰਨੀਆਂ ਹੈਰੋਇਨ ਨਾਲ ਲਿੱਬੜੀਆਂ ਹੋਈਆਂ, 2 ਪਾਈਪਾਂ 10 ਰੁਪਏ ਦੇ ਨੋਟ ਦੀਆਂ ਬਣੀਆਂ ਹੋਈਆਂ ਅਤੇ ਦੋ ਲਾਈਟਰ ਬਰਾਮਦ ਕੀਤੇ। ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਮੰਗਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਅਲਗੋਂ ਖੁਰਦ, ਬਿਕਰਮਜੀਤ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਅਮਰਕੋਟ, ਗੁਰਸਾਹਿਬ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਅਮਰਕੋਟ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੁਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਕੋਟ ਬੁੱਢਾ ਤੂਤ, ਭਾਉਵਾਲ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਬੰਨ ਭਾਉਵਾਲ ਪਹੁੰਚੀ ਤਾਂ ਪੁਲਿਸ ਨੂੰ ਦੋ ਵਿਅਕਤੀ ਸੜਕ ’ਤੇ ਖੜੇ ਦਿਖਾਈ ਦਿੱਤੇ, ਜਿੰਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ ਵਿਚੋਂ ਮੋਮੀ ਲਿਫਾਫਾ ਕੱਢ ਕੇ ਸੁੱਟ ਦਿੱਤਾ। ਪੁਲਿਸ ਪਾਰਟੀ ਨੂੰ ਸ਼ੱਕ ਪੈਣ ’ਤੇ ਜਦ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਲੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 60 ਗ੍ਰਾਮ ਹੈਰੋਇਨ ਸਮੇਤ 1100 ਰੁਪਏ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਜਰੋਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਾਹਲਮ ਜ਼ਿਲ੍ਹਾ ਫਿਰੋਜ਼ਪੁਰ ਅਤੇ ਕਰਨ ਸਿੰਘ ਉਰਫ ਕਰਣ ਪੁੱਤਰ ਮੰਗਾ ਸਿੰਘ ਵਾਸੀ ਮਾਹਲਮ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਪੱਟੀ ਤੋਂ ਜਗਜੀਤ ਸਿੰਘ ਪੁੱਤਰ ਜੱਗੀ ਵਾਸੀ ਵਾਲੀਆ ਪੋਲਟਰੀ ਫਾਰਮ ਵਾਲੀ ਵਾਰਡ ਨੰਬਰ 2 ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਵਲਟੋਹਾ ਦੇ ਏ.ਐਸ.ਆਈ. ਸੁਨੀਲ ਦੱਤ ਨੇ ਮੁਖ਼ਬਰ ਦੀ ਇਤਲਾਹ ’ਤੇ ਗੁਰਲਾਲ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਅਲਗੋਂ ਖੁਰਦ ਦੇ ਛਾਪਾ ਮਾਰ ਕੇ ਉਸ ਨੂੰ 120 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ।