19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਰੋਸ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼-ਪਸੰਦ ਲੋਕਾਂ ਨੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਘਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਦੇ ਘਰ ਦੇ ਬਾਹਰ ਰੋਸ ਪੱਤਰ ਚਿਪਕਾਇਆ ।

Ad Position 21
No active advertisement
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ। ਤਸਵੀਰ: ਲਵਲੀ 20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼-ਪਸੰਦ ਲੋਕਾਂ ਨੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਘਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਦੇ ਘਰ ਦੇ ਬਾਹਰ ਰੋਸ ਪੱਤਰ ਚਿਪਕਾਇਆ । ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਰੇਸ਼ਮ ਸਿੰਘ ਘੁਰਕਵਿੰਡ, ਹਰਬਿੰਦਰਜੀਤ ਸਿੰਘ ਕੰਗ, ਦਿਆਲ ਸਿੰਘ ਮੀਆਂਵਿੰਡ, ਸਤਨਾਮ ਸਿੰਘ ਖੋਜਕੀਪੁਰ, ਸੁਖਚੈਨ ਸਿੰਘ ਅੱਲੋਵਾਲ, ਪਾਖਰ ਸਿੰਘ ਲਾਲਪੁਰਾ, ਸਤਨਾਮ ਸਿੰਘ ਖੋਜਕੀਪੁਰ, ਬੀਬੀ ਰਣਜੀਤ ਕੌਰ, ਗੁਰਜੀਤ ਕੌਰ, ਉਪਜੀਤ ਕੌਰ, ਮਨਜੀਤ ਕੌਰ ਮੋਹਣਪੁਰ, ਮਨਜੀਤ ਸਿੰਘ ਕਰਮੂੰਵਾਲ, ਤੇਜਿੰਦਰ ਸਿੰਘ ਰਾਜੂ ਰਸੂਲਪਰ, ਜਵਾਹਰ ਸਿੰਘ ਟਾਂਡਾ, ਕੁਲਦੀਪ ਸਿੰਘ ਵੇਈਪੂਈਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਜਿਹੜੇ ਨੌਜਵਾਨ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਲੜ ਰਹੇ ਹਨ, ਉਨ੍ਹਾਂ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਦੇ ਨੁੰਮਾਇੰਦੇ ਅਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਬੈਠੇ ਹਨ। ਪਰਮਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇਕ ਵਿਅਕਤੀ ਦਾ ਕਤਲ ਨਹੀਂ, ਸਗੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਦਬਾਉਣ ਦੀ ਇਕ ਸਾਜ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਪਿੱਛੇ ਸ਼ਾਮਿਲ ਮੁੱਖ ਸਾਜ਼ਿਸ਼ਘੜਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ । ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਕਾਤਲਾਂ ਖ਼ਿਲਾਫ਼ ਤੁਰੰਤ ਠੋਸ ਕਾਰਵਾਈ ਨਾ ਕੀਤੀ ਤਾਂ ਇਹ ਸੰਘਰਸ਼ ਸਿਰਫ਼ ਹਲਕਾ ਪੱਧਰ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੂਰੇ ਪੰਜਾਬ ਵਿੱਚ ਤਿੱਖੇ ਰੂਪ ਵਿਚ ਫੈਲਾਇਆ ਜਾਵੇਗਾ, ਜਿਸ ਦੀ ਸਾਰੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਗ ਵਿਖੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿਚ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਸਿੱਖਾਂ ਦੀ ਕੁਲਨਾਸ਼, ਬੰਦੀ ਸਿੰਘਾਂ ਦੀ ਰਿਹਾਈ ਦਾ ਜਵਾਬ ਦੇਣਗੇ - ਖਾਲੜ...
Ad Position 24