ਪਿੰਡ ਕੰਗ ਵਿਖੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿਚ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਮੈਂਬਰ ਪੰਚਾਇਤ ਜਤਿੰਦਰ ਸਿੰਘ ਅਤੇ ਮੈਂਬਰ ਪੰਚਾਇਤ ਗੁਰਜੀਤ ਸਿੰਘ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ।
ਕ
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨਾਲ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ। ਤਸਵੀਰ–ਲਵਲੀ
20-10-2026
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)– ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਮੈਂਬਰ ਪੰਚਾਇਤ ਜਤਿੰਦਰ ਸਿੰਘ ਅਤੇ ਮੈਂਬਰ ਪੰਚਾਇਤ ਗੁਰਜੀਤ ਸਿੰਘ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ। ਇਸ ਸਿਆਸੀ ਤਬਦੀਲੀ ਨੂੰ ਪਿੰਡ ਕੰਗ ਵਿਚ ਕਾਂਗਰਸ ਦੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮੈਂਬਰ ਪੰਚਾਇਤ ਜਤਿੰਦਰ ਸਿੰਘ, ਮੈਂਬਰ ਪੰਚਾਇਤ ਗੁਰਜੀਤ ਸਿੰਘ, ਕੁਨਨ ਸਿੰਘ, ਨਛੱਤਰ ਸਿੰਘ, ਹਰਪਾਲ ਸਿੰਘ, ਮੰਗਲ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਪ੍ਰਗਟ ਸਿੰਘ, ਜੋਬਨਪ੍ਰੀਤ ਸਿੰਘ, ਰੋਬਨਪ੍ਰੀਤ ਸਿੰਘ, ਸਾਜਨ ਸਿੰਘ, ਮੰਗਲ ਸਿੰਘ, ਡੀਸੀ ਸਿੰਘ, ਜਗੀਰ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ ਅਤੇ ਰਾਜਾ ਆਦਿ ਦੇ ਨਾਮ ਸ਼ਾਮਿਲ ਹਨ। ਇਸ ਮੌਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਹਲਕੇ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਕਈ ਪ੍ਰਮੁੱਖ ਕਾਂਗਰਸੀ ਆਗੂ ਵੀ ਰਹੇ ਮੌਜੂਦ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਭਜਨ ਸਿੰਘ, ਸਰਪੰਚ ਅਮਨਦੀਪ ਸਿੰਘ ਹੈਪੀ ਸ਼ਾਹ ਕੰਗ, ਸਾਬਕਾ ਸਰਪੰਚ ਪ੍ਰਗਟ ਸਿੰਘ, ਬਲਾਕ ਸੰਮਤੀ ਮੈਂਬਰ ਰਾਜਵਿੰਦਰ ਸਿੰਘ, ਮੈਂਬਰ ਪੰਚਾਇਤ ਗਗਨਪ੍ਰੀਤ ਸਿੰਘ ਸ਼ਾਹ, ਮੈਂਬਰ ਪੰਚਾਇਤ ਸਤਵਿੰਦਰ ਸਿੰਘ, ਮੈਂਬਰ ਪੰਚਾਇਤ ਹਰਦੇਵ ਸਿੰਘ, ਮੈਂਬਰ ਪੰਚਾਇਤ ਸਤਨਾਮ ਸਿੰਘ, ਥਾਣੇਦਾਰ ਗੁਰਦਿਆਲ ਸਿੰਘ, ਨੰਬਰਦਾਰ ਲਖਵਿੰਦਰ ਸਿੰਘ, ਸਾਬਕਾ ਮੈਂਬਰ ਪੰਚਾਇਤ ਬਚਿੱਤਰ ਸਿੰਘ, ਸਾਬਕਾ ਮੈਂਬਰ ਪੰਚਾਇਤ ਹਰਵੰਤ ਸਿੰਘ, ਦਿਲਬਾਗ ਸਿੰਘ, ਸੁਖਵੰਤ ਸਿੰਘ, ਬਲਕਾਰ ਸਿੰਘ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਕੱਲਾ, ਜਪਿੰਦਰ ਸਿੰਘ ਕਾਲਾ ਸੇਠ ਕੱਲਾ ਅਤੇ ਪੀਏ ਰਣਜੀਤ ਸਿੰਘ ਰਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਿਆਸੀ ਪੱਖੋਂ ਅਹਿਮ ਘਟਨਾਕ੍ਰਮ ਪਿੰਡ ਕੰਗ ਵਿੱਚ ਵੱਡੀ ਗਿਣਤੀ ਵਿਚ ਪਰਿਵਾਰਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਖ਼ਾਸ ਤੌਰ ’ਤੇ ਆਮ ਆਦਮੀ ਪਾਰਟੀ ਨਾਲ ਜੁੜੇ ਮੌਜੂਦਾ ਮੈਂਬਰ ਪੰਚਾਇਤਾਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨੂੰ ਸਥਾਨਕ ਸਿਆਸੀ ਸਮੀਕਰਨਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।