ਹਾਈਕੋਰਟ ਦੇ ਜੱਜ ਦੀਪਕ ਗੁਪਤਾ 21 ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਦੀਆਂ ਅਦਾਲਤਾਂ ਦਾ ਕਰਨਗੇ ਨਿਰੀਖਣ - ਪ੍ਰਧਾਨ ਐਡ. ਜੇ.ਐਸ. ਢਿੱਲੋਂ
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਇੰਸਪੈਟਿੰਗ ਜੱਜ ਦੀਪਕ ਗੁਪਤਾ 21 ਅਕਤੂਬਰ ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਦੀਆਂ ਅਦਾਲਤਾਂ ਦਾ ਨਿਰੀਖਣ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਬਾਰ ਐਸੋ.
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਇੰਸਪੈਟਿੰਗ ਜੱਜ ਦੀਪਕ ਗੁਪਤਾ 21 ਅਕਤੂਬਰ ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਦੀਆਂ ਅਦਾਲਤਾਂ ਦਾ ਨਿਰੀਖਣ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਬਾਰ ਐਸੋ. ਤਰਨ ਤਾਰਨ ਦੇ ਪ੍ਰਧਾਨ ਜੇ.ਐਸ. ਢਿੱਲੋਂ ਨੇ ਦਿੰਦਿਆਂ ਦੱਸਿਆ ਕਿ ਹਾਈਕੋਰਟ ਦੇ ਜੱਜ ਦੀਪਕ ਗੁਪਤਾ ਦੇ ਵਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ ਤਿੰਨ ਅਦਾਲਤਾਂ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਦੇ ਨਿਰੀਖਣ ਕਰਨ ਪਹੁੰਚਣ ’ਤੇ ਸਭ ਤੋਂ ਪਹਿਲਾਂ ਸਵੇਰੇ 10 ਵਜੇ ਤਰਨ ਤਾਰਨ ਜੁਡੀਸ਼ੀਅਲ ਕੰਪਲੈਕਸ ਵਿਖੇ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਦੀਆਂ ਅਦਾਲਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਹਾਈਕੋਰਟ ਦੇ ਜੱਜ ਦੀਪਕ ਗੁਪਤਾ ਬਾਰ ਰੂਮ ਵਿਚ ਆ ਕੇ ਜ਼ਿਲ੍ਹੇ ਦੇ ਵਕੀਲਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਮੌਕੇ ਜ਼ਿਲ੍ਹਾ ਬਾਰ ਐਸੋ. ਦੇ ਪ੍ਰਧਾਨ ਜੇ.ਐਸ. ਢਿੱਲੋਂ ਸਮੇਤ ਕਾਰਜਕਾਰਨੀ ਕਮੇਟੀ ਅਤੇ ਸਮੂਹ ਵਕੀਲਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਪੱਟੀ ਅਤੇ ਖਡੂਰ ਸਾਹਿਬ ਵਿਖੇ ਜਾ ਕੇ ਅਦਾਲਤਾਂ ਦਾ ਨਿਰੀਖਣ ਪਹੁੰਚਣਗੇ।