20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪੱਟੀ ਸਰਕਟ ਹਾਊਸ ਵਿਖੇ ਰੋਸ ਮਾਰਚ ਕਰ ਕੇ ਦਿੱਤਾ ਧਰਨਾ

ਪੱਟੀ, 19 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਪੱਟੀ ਸਰਕਟ ਹਾਊਸ ਵਿਖੇ ਇਕ ਪ੍ਰਭਾਵਸ਼ਾਲੀ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਜੋ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਪੱਤਰ ਦੇਣਾ ਸੀ, ਪਰ ਉਹ ਰੈਸਟ ਹਾਊਸ ਵਿਚ ਮੌਜੂਦ ਨਹੀਂ ਸੀ।

Ad Position 21
No active advertisement
ਅਜੀਤ ਡੈਸਕ 20-10-2026
ਪੱਟੀ, 19 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਪੱਟੀ ਸਰਕਟ ਹਾਊਸ ਵਿਖੇ ਇਕ ਪ੍ਰਭਾਵਸ਼ਾਲੀ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਜੋ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਪੱਤਰ ਦੇਣਾ ਸੀ, ਪਰ ਉਹ ਰੈਸਟ ਹਾਊਸ ਵਿਚ ਮੌਜੂਦ ਨਹੀਂ ਸੀ। ਇਸ ਮੌਕੇ ਹਾਜ਼ਰ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੀ ਹਮਾਇਤ ਦਾ ਐਲਾਨ ਕੀਤਾ। ਇਸ ਰੋਸ ਮਾਰਚ ਵਿਚ ਸਾਬਕਾ ਚੇਅਰਮੈਨ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ, ਹਰਪ੍ਰੀਤ ਸਿੰਘ ਬਾਹਮਣੀਵਾਲਾ, ਮਨਜੀਤ ਸਿੰਘ ਠੱਠੀਆਂ ਜਥੇਦਾਰ, ਮਿਲਖਾ ਸਿੰਘ ਠਠੀਆਂ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਿਲ ਹੋਏ। ਇਸ ਰੋਸ ਮਾਰਚ ਦੌਰਾਨ ਪੱਟੀ ਸ਼ਹਿਰ ਦੇ ਮੇਨ ਰੋਡ ਤੋਂ ਕਚਹਿਰੀ ਰੋਡ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੀ ਨਿਖੇਧੀ ਵੀ ਕੀਤੀ ਗਈ। ਇਸ ਮੌਕੇ ਹਾਜ਼ਰ ਆਗੂਆਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਨਸ਼ਾ ਤਸਕਰ ਦੇ ਹੱਥੋਂ ਕਤਲ ਦੇ ਸੰਬੰਧ ਵਿਚ ਸਰਕਾਰ ਨੂੰ ਲਾਹਨਤ ਪੱਤਰ ਦਿੱਤਾ ਹੈ। ਇਸ ਸਮੇਂ ਬੁਲਾਰਿਆਂ ਨੇ ਲੋਕਾਂ ਨੂੰ ਨਸ਼ੇ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਅੱਗੇ ਤੋਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ। ਇਸ ਮੌਕੇ ਧਰਨਾਕਾਰੀਆਂ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਇਨਸਾਫ ਲਈ ਇਕ ਮੰਗ ਪੱਤਰ ਤਹਿਸੀਲਦਾਰ ਪੱਟੀ ਰਤਨਜੀਤ ਖੁੱਲਰ ਨੂੰ ਦਿੱਤਾ ਗਿਆ। ਇਸ ਮੌਕੇ ਅਮੋਲਕ ਸਿੰਘ ਸਰਹਾਲੀ, ਅਰਜਨ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ ਮੈਂਬਰ, ਪਰਮਵੀਰ ਸਿੰਘ ਸਰਹਾਲੀ, ਸੁਖਵਿੰਦਰ ਸਿੰਘ ਮੈਂਬਰ, ਨਰਿੰਦਰ ਸਿੰਘ, ਗੁਰਿੰਦਰਜੀਤ ਸਿੰਘ ਲਾਲੀ, ਬਲਵੀਰ ਸਿੰਘ, ਬਲਵੀਰ ਸਿੰਘ ਜਵੰਧਾ, ਗੁਰਮੇਤ ਸਿੰਘ ਜਲੇਵਾਲ, ਹਰਦੀਪ ਸਿੰਘ ਸਰਹਾਲੀ, ਬਲਦੇਵ ਸਿੰਘ, ਬਾਬਾ ਗੁਰਮੇਲ ਸਿੰਘ ਸਰਹਾਲੀ, ਸਤਨਾਮ ਸਿੰਘ ਸਰਹਾਲੀ, ਸੁਜਾਨ ਸਿੰਘ ਜੰਡੋਕੇ, ਹਰਜਿੰਦਰ ਸਿੰਘ, ਭੁਪਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ ਮਰਾਣਾ, ਸਕੱਤਰ ਸਿੰਘ ਮਰਹਾਣਾ, ਪਰਮਜੀਤ ਸਿੰਘ ਮਰਹਾਣਾ, ਸਤਨਾਮ ਸਿੰਘ ਮਰਹਾਣਾ, ਅਮਰਜੀਤ ਸਿੰਘ ਮਰਹਾਣਾ, ਪਰਮਿੰਦਰ ਸਿੰਘ ਬੁਰਜ ਦੇਵਾ ਸਿੰਘ, ਪ੍ਰਕਾਸ਼ ਸਿੰਘ ਬੁਰਜ ਦੇਵਾ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਬੁਰਜ ਦੇਵਾ ਸਿੰਘ, ਸੁਖਵਿੰਦਰ ਸਿੰਘ ਸਰਹਾਲੀ, ਗੁਰਵਿੰਦਰ ਸਿੰਘ ਲਾਲੀ, ਪਰਮਜੀਤ ਸਿੰਘ, ਹਰਮਨਦੀਪ ਸਿੰਘ ਸਰਹਾਲੀ, ਬਲਵਿੰਦਰ ਸਿੰਘ ਹਰੀਕੇ, ਹਰਦੀਪ ਸਿੰਘ ਹਰੀਕੇ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੁਖਵਿੰਦਰ ਸਿੰਘ ਪੱਟੀ, ਕੁਲਦੀਪ ਸਿੰਘ ਸਰਾਲੀ ਮੰਡ ਆਦਿ ਸਮੇਤ ਅਨੇਕਾਂ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਕੌਲਾਂ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ ’ਤੇ ਲੱਗਾ ਰਹਿੰਦਾ ਟ੍ਰੈਫਿਕ ਜਾਮ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਡਰੋਨ ਅਤੇ ਹੈਰੋਇਨ ਸਮੇਤ 10 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ
Ad Position 24