19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਤਰਨ ਤਾਰਨ, 19 ਅਕਤੂਬਰ (ਇਕਬਾਲ ਸਿੰਘ ਸੋਢੀ)-ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬਹੁਤ ਜ਼ਰੂਰੀ ਮੀਟਿੰਗ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਮਹਾਨ ਦੇਸ਼ ਭਗਤ ਅਰਜਨ ਸਿੰਘ ਗੜਗੱਜ ਭਵਨ ਵਿਖੇ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੀ.

Ad Position 21
No active advertisement
ਅਜੀਤ ਡੈਸਕ 20-10-2026
ਤਰਨ ਤਾਰਨ, 19 ਅਕਤੂਬਰ (ਇਕਬਾਲ ਸਿੰਘ ਸੋਢੀ)-ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬਹੁਤ ਜ਼ਰੂਰੀ ਮੀਟਿੰਗ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਮਹਾਨ ਦੇਸ਼ ਭਗਤ ਅਰਜਨ ਸਿੰਘ ਗੜਗੱਜ ਭਵਨ ਵਿਖੇ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ਦੇ ਤਰਨ ਤਾਰਨ ਜ਼ਿਲ੍ਹੇ ਦੇ ਸਕੱਤਰ ਦਵਿੰਦਰ ਸੋਹਲ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹਾ ਪਾਰਟੀ ਨੇ ਖੇਮਕਰਨ ਤੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਲੜਨ ਦੀ ਇਜਾਜ਼ਤ ਸੂਬਾ ਪਾਰਟੀ ਤੋਂ ਮੰਗੀ ਹੈ। ਦੋਹਾਂ ਵਿਧਾਨ ਹਲਕਿਆਂ ਵਿਚ ਚੋਣਾਂ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਵਿੱਢੀਆਂ ਹੋਈਆਂ ਹਨ। ਪਾਰਟੀ ਨੇ ਫੈਸਲਾ ਕੀਤਾ ਕਿ 7 ਨਵੰਬਰ ਨੂੰ ਰੂਸ ਦੀ ਕ੍ਰਾਂਤੀ ਦੇ ਦਿਹਾੜੇ ਤੇ ਜ਼ਿਲ੍ਹਾ ਪੱਧਰ ਦਾ ਸਮਾਗਮ ਤਰਨ ਤਾਰਨ ਵਿਖੇ ਕੀਤਾ ਜਾਵੇਗਾ। ਸੀ.ਪੀ.ਆਈ. ਨੇ ਦਿੱਲੀ ਵਿਖੇ ਬਦਲਾਅ ਰੈਲੀ ਤੋਂ ਬਾਅਦ 1 ਤੋਂ 3 ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦਾ ਐਲਾਨ ਕੀਤਾ ਹੋਇਆ ਹੈ। ਇਸ ਪ੍ਰੋਗਰਾਮ ਨੂੰ ਵੀ ਕਾਮਯਾਬ ਕਰਨ ਲਈ ਯੋਜਨਾ ਬਣਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਸੂਬਾਈ ਪ੍ਰਧਾਨ ਰਜਿੰਦਰਪਾਲ ਕੌਰ, ਸੀ.ਪੀ.ਆਈ. ਦੇ ਸੂਬਾ ਸਕੱਤਰੇਤ ਮੈਂਬਰ ਪਿ੍ਥੀਪਾਲ ਸਿੰਘ ਮਾੜੀਮੇਘਾ ਤੇ ਦੇਵੀ ਕੁਮਾਰੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਐਸ.ਆਈ.ਆਰ. ਭਾਵ ਵੋਟਾਂ ਦੀ ਵਿਸ਼ੇਸ਼ ਪੜਤਾਲ ਰਾਹੀਂ ਆਪਣੇ ਰਾਜ ਦੀ ਉਮਰ ਵਧਾਉਣ ਦੀ ਧਾਰੀ ਹੋਈ ਹੈ, ਪਰ ਇੰਡੀਆ ਗੱਠਜੋੜ ਵੀ ਦਿੱਲੀ ਦੀਆਂ ਸੜਕਾਂ ’ਤੇ ਉਤਰਿਆ ਹੋਇਆ ਹੈ। ਹਿੰਦੋਸਤਾਨ ਦੇ ਜੁਆਨ ਦਿੱਲੀ ਵਿਖੇ ਰੋਜ਼ਾਨਾਂ ਰੋਸ ਮੁਜ਼ਾਹਰੇ ਕਰਕੇ ਕੇਂਦਰ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕਮਿਉਨਿਸਟ ਨਰਿੰਦਰ ਮੋਦੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਲਈ 1 ਤੋਂ 3 ਦਸੰਬਰ ਤੱਕ ਦੇਸ਼ ਭਰ ਦੀਆਂ ਜੇਲ੍ਹਾਂ ਭਰਨ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਮਾਇਣ ਸੇਵਾ ਸੁਸਾਇਟੀ ਖੇਮਕਰਨ ਵਲੋਂ ਰਾਮਲੀਲ੍ਹਾ ਦੀ 8ਵੀਂ ਨਾਈਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਿੱਖਿਆ ਸੰਬੰਧੀ ਸੁਧਾਰ ਲਈ ਕੀਤੀ ਮੀਟਿੰਗ
Ad Position 24