20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਤੋਂ ਬਿਨਾਂ ਹੀ ਫਿਰ ਵਾਪਸ ਮੁੜੇ ਅਮਿਤ ਸ਼ਾਹ–ਜਥੇ. ਪੱਖੋਕੇ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)—ਪੰਜਾਬੀਆਂ ਨੂੰ ਬੜੀ ਆਸ ਸੀ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਕੋਈ ਵੱਡਾ ਐਲਾਨ ਕਰਨਗੇ, ਪਰ ਪਹਿਲਾਂ ਦੀ ਤਰ੍ਹਾਂ ਪੰਜਾਬ ਦੇ ਮਸਲਿਆਂ ਨੂੰ ਦਰਕਿਨਾਰ ਕਰਦੇ ਹੋਏ ਵਾਪਸ ਦਿੱਲੀ ਚਲੇ ਗਏ। ਦਿੱਲੀ ਨੇ ਹਮੇਸ਼ਾਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)—ਪੰਜਾਬੀਆਂ ਨੂੰ ਬੜੀ ਆਸ ਸੀ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਕੋਈ ਵੱਡਾ ਐਲਾਨ ਕਰਨਗੇ, ਪਰ ਪਹਿਲਾਂ ਦੀ ਤਰ੍ਹਾਂ ਪੰਜਾਬ ਦੇ ਮਸਲਿਆਂ ਨੂੰ ਦਰਕਿਨਾਰ ਕਰਦੇ ਹੋਏ ਵਾਪਸ ਦਿੱਲੀ ਚਲੇ ਗਏ। ਦਿੱਲੀ ਨੇ ਹਮੇਸ਼ਾਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨਾ, ਲੰਮੇ ਸਮੇਂ ਤੋਂ ਸਜ਼ਾ ਪੂਰੀ ਕਰ ਚੁੱਕੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਭੱਖਦੇ ਮਸਲਿਆਂ ਨੂੰ ਹੱਲ ਹੋਣ ਦੀ ਲੋਕ ਆਸ ਲਗਾਈ ਬੈਠੇ ਸਨ। ਪਹਿਲਾਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅਮਿਤ ਸ਼ਾਹ ਅਤੇ ਹੋਰ ਕੇਂਦਰੀ ਮੰਤਰੀ ਪੰਜਾਬ ਦੇ ਦੌਰਿਆਂ ’ਤੇ ਆਏ, ਪਰ ਪੰਜਾਬ ਦੇ ਮਸਲਿਆਂ ਨੂੰ ਹੱਲ ਕੀਤੇ ਬਿਨਾਂ ਹੀ ਵਾਪਸ ਚਲੇ ਜਾਂਦੇ ਰਹੇ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨੇੜ੍ਹੇ ਹੋਣ ਕਰਕੇ ਪੰਜਾਬ ਦੇ ਲੋਕਾਂ ਨੂੰ ਆਸ ਸੀ ਕਿ ਲੰਮੇ ਸਮੇਂ ਤੋਂ ਦਰ ਕਿਨਾਰ ਕੀਤੇ ਗਏ ਪੰਜਾਬ ਦੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਪ੍ਰਮੁੱਖ ਵਿਅਕਤੀਆਂ ਨੂੰ ਸਮੇਂ ਸਮੇਂ ’ਤੇ ਲੰਮੀਆਂ ਪੈਰੋਲਾਂ ਦਿੱਤੀਆਂ ਜਾ ਰਹੀਆਂ ਹਨ, ਪਰ ਜਿਹੜੇ ਬੰਦੀ ਸਿੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਸਰਕਾਰ ਉਨ੍ਹਾਂ ਨੂੰ ਪੈਰੋਲ ਵੀ ਨਹੀਂ ਦੇ ਰਹੀ। ਪੰਜਾਬ ਵਿਚ ਪਾਣੀਆਂ ਉਪਰ ਪੰਜਾਬ ਦਾ ਪੂਰਾ ਹੱਕ ਹੈ, ਪਰ ਗੁਆਂਢੀ ਸੂਬੇ ਹਰਿਆਣਾ ਅਤੇ ਰਾਜਸਥਾਨ ਪੰਜਾਬ ਦੇ ਪਾਣੀਆਂ ਉਪਰ ਆਪਣਾ ਹੱਕ ਜਮਾਈ ਬੈਠੇ ਹਨ ਅਤੇ ਕੇਂਦਰ ਵੀ ਇਸ ਮਾਮਲੇ ’ਤੇ ਮੂਕ ਦਰਸ਼ਕ ਬਣਿਆ ਹੋਇਆ ਹੈ। ਪੰਜਾਬ ਵਿਚ ਨਸ਼ਾ ਅਤੇ ਗੈਂਗਸਟਰਵਾਦ ਸਭ ਤੋਂ ਵੱਡੀ ਸਮੱਸਿਆ ਬਣੇ ਹੋਏ ਹਨ ਅਤੇ ਇਹ ਲਗਾਤਾਰ ਵਧਦੇ ਜਾ ਰਹੇ ਹਨ। ਇਨ੍ਹਾਂ ਉਪਰ ਕਾਬੂ ਪਾਉਣ ਲਈ ਵੀ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਦਾ ਨੰਦ ਚੋਪੜਾ, ਡਾ. ਧਰਮਵੀਰ ਅੱਤਰੀ ਅਗਲੀ ਖ਼ਬਰ ਸੂਬਾ ਕਾਰਜਕਾਰਨੀ ਮੈਂਬਰ ਨਿਯੁਕਤ ਹੋਣ ’ਤੇ ਦਲਬੀਰ ਸਿੰਘ ਅਲਗੋਂ ਕੋਠੀ ਗੁਰਦੁਆਰਾ ਪਹੂਵਿੰਡ ਸਾਹਿਬ ਵਿਖੇ ਹੋਏ ਨਤਮਸਤਕ
Ad Position 24