21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰਾ ਤਿਉਹਾਰ ਤਰਨ ਤਾਰਨ ਵਿਖੇ ਧੂਮਧਾਮ ਨਾਲ ਮਨਾਇਆ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਇਕਬਾਲ ਸਿੰਘ ਸੋਢੀ)—ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਤਿਓਹਾਰ ਸਥਾਨਕ ਦੁਸਹਿਰਾ ਗਰਾਊਂਡ ਵਿਖੇ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਗਏ ਰਾਵਣ ਅਤੇ ਕੁੰਭਕਰਨ ਦੇ ਉਚ ਕੱਦਵਾਰ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ।

Ad Position 21
No active advertisement
ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕਰਦੇ ਹੋਏ। ਦੁਸਹਿਰਾ ਗਰਾਊਂਡ ਤਰਨ ਤਾਰਨ ਵਿਖੇ ਝਾਕੀਆਂ ਕੱਢਦੇ ਹੋਏ ਸ੍ਰੀ ਰਾਮਲੀਲ੍ਹਾ ਕਲੱਬਾਂ ਦੇ ਕਲਾਕਾਰ। 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਇਕਬਾਲ ਸਿੰਘ ਸੋਢੀ)—ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਤਿਓਹਾਰ ਸਥਾਨਕ ਦੁਸਹਿਰਾ ਗਰਾਊਂਡ ਵਿਖੇ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਗਏ ਰਾਵਣ ਅਤੇ ਕੁੰਭਕਰਨ ਦੇ ਉਚ ਕੱਦਵਾਰ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ। ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਨਿਭਾਈ। ਇਸ ਤੋਂ ਪਹਿਲਾਂ ਸ੍ਰੀ ਠਾਕੁਰ ਦੁਆਰਾ ਮੰਦਰ, ਚਿੰਤਪੁਰਨੀ ਮੰਦਰ, ਧੰਨ ਧੰਨ ਬਾਬਾ ਜੰਡ ਪੀਰ ਰਾਮ ਲੀਲਾ ਕਲੱਬ ਮੁਰਾਦਪੁਰਾ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਾਡਾ ਗੌਰਵਮਈ ਵਿਰਸਾ ਹੈ ਅਤੇ ਅਸੀਂ ਆਪਣੇ ਤਿਓਹਾਰ ਰਲ ਮਿਲ ਕੇ ਮਨਾਉਂਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਿਓਹਾਰਾਂ ਦੇ ਕਾਰਨ ਹੀ ਸਾਡੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੰਦਰ ਕਮੇਟੀ ਵਲੋਂ ਉਨ੍ਹਾਂ ਦੇ ਧਿਆਨ ਵਿਚ ਕੁਝ ਕੰਮਾਂ ਨੂੰ ਲਿਆਂਦਾ ਗਿਆ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ, ਭਾਵੇਂ ਇਸ ਉਪਰ ਕਿੰਨੀ ਵੱਡੀ ਗ੍ਰਾਂਟ ਖਰਚ ਕਰਨੀ ਪਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਸਾਂਝ ਨੂੰ ਮਜ਼ਬੂਤ ਰੱਖਣ ਲਈ ਮਿਲ ਕੇ ਕੰਮ ਕਰਨੇ ਚਾਹੀਦੇ ਹਨ। ਇਸ ਮੌਕੇ ਮੰਦਰ ਕਮੇਟੀ ਵਲੋਂ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਕੌਂਸਲਰ ਯਾਦਵਿੰਦਰ ਸਿੰਘ ਜਾਦੂ, ਕੌਂਸਲਰ ਗੁਰਪ੍ਰੀਤ ਸਿੰਘ ਗੋਲਡੀ, ਚੇਅ. ਮਾਰਕੀਟ ਕਮੇਟੀ ਰੁਪਿੰਦਰ ਕੌਰ, ਕੌਂਸਲਰ ਸੂਰਜ ਸ਼ਰਮਾ, ਆੜ੍ਹਤੀ ਐਸੋ. ਦੇ ਪ੍ਰਧਾਨ ਦਿਲਬਾਗ ਸਿੰਘ ਬਾਠ, ਹਰਿੰਦਰ ਅਗਰਵਾਲ, ਅਵਤਾਰ ਸਿੰਘ ਤਨੇਜਾ ਪ੍ਰਧਾਨ, ਪਵਨ ਕੁਮਾਰ ਮੁਰਾਦਪੁਰੀਆ, ਚੇਅ : ਸ਼ੁੱਭਮ ਸ਼ਰਮਾ, ਆਦੇਸ਼ ਅਗਨੀਹੋਤਰੀ ਆਦਿ ਤੋਂ ਇਲਾਵਾ ਵੱਖ ਵੱਖ ਰਾਮ ਲੀਲਾ ਕਮੇਟੀਆਂ ਦੇ ਪ੍ਰਧਾਨ, ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਸਮਾਗਮ ਤੋਂ ਬਾਅਦ ਰਾਮ ਲੀਲਾ ਕਮੇਟੀਆਂ ਵਲੋਂ ਤਰਨ ਤਾਰਨ ਸ਼ਹਿਰ ਵਿਚ ਝਾਕੀਆਂ ਕੱਢੀਆਂ ਗਈਆਂ, ਜਿੰਨਾਂ ਦਾ ਸ਼ਹਿਰ ਨਿਵਾਸੀਆਂ ਵਲੋਂ ਜਗ੍ਹਾ ਜਗ੍ਹਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 1 ਕਿੱਲੋ ਹੈਰੋਇਨ ਅਤੇ 2 ਹਜ਼ਾਰ ਦੀ ਜਾਅਲੀ ਕਾਰੰਸੀ ਬਰਾਮਦ ਅਗਲੀ ਖ਼ਬਰ ਸਦਾ ਨੰਦ ਚੋਪੜਾ, ਡਾ. ਧਰਮਵੀਰ ਅੱਤਰੀ
Ad Position 24