21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

1 ਕਿੱਲੋ ਹੈਰੋਇਨ ਅਤੇ 2 ਹਜ਼ਾਰ ਦੀ ਜਾਅਲੀ ਕਾਰੰਸੀ ਬਰਾਮਦ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)—ਸਰਹੱਦੀ ਖੇਤਰ ਖੇਮਕਰਨ ’ਚ ਬੀ. ਐੱਸ.

Ad Position 21
No active advertisement
ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)—ਸਰਹੱਦੀ ਖੇਤਰ ਖੇਮਕਰਨ ’ਚ ਬੀ.ਐੱਸ.ਐੱਫ. ਅਤੇ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਝੋਨੇ ਦੇ ਖੇਤ ਵਿਚੋਂ ਇਕ ਪੈਕੇਟ ਵਿਚੋਂ 1 ਕਿਲੋ ਹੈਰੋਇਨ ਅਤੇ 2 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅੱਡਾ ਖੇਮਕਰਨ ਮੌਜੂਦ ਸੀ ਤਾਂ ਉਨ੍ਹਾਂ ਨੂੰ ਬੀ.ਐੱਸ.ਐਫ. 148 ਬਟਾਲੀਅਨ ਦੇ ਇੰਸਪੈਕਟਰ ਸੁਰਿੰਦਰ ਪਥਾਣੀਆ ਨੇ ਸੂਚਨਾ ਦਿੱਤੀ ਕਿ ਪਿੰਡ ਮਹਿੰਦੀਪੁਰ ਦੇ ਗੁਰਲਾਲ ਸਿੰਘ ਦੇ ਖੇਤ ਵਿਚ ਇਕ ਪੈਕੇਟ ਪਿਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਰਚ ਦੌਰਾਨ ਗੁਰਲਾਲ ਸਿੰਘ ਦੇ ਝੋਨੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਮਿਲਿਆ, ਜਿਸ ਨੂੰ ਜਦੋਂ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਇਕ ਕਿਲੋ ਹੈਰੋਇਨ ਅਤੇ 500-500 ਦੇ ਚਾਰ ਨੋਟ ਕੁੱਲ 2 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਥਿਆਰ ਬਰਾਮਦ ਕਰਨ ਮੌਕੇ ਪੁਲਿਸ ਪਾਰਟੀ ’ਤੇ ਸ਼ੂਟਰ ਵਲੋਂ ਫਾਈਰਿੰਗ ਪੁਲਿਸ ਵਲੋਂ ਜਵਾਬੀ ਫਾਈਰਿੰਗ ’ਚ ਸ਼ੂਟਰ ਹੋਇਆ ਜ਼ਖ਼ਮੀ ਅਗਲੀ ਖ਼ਬਰ ਦੁਸਹਿਰਾ ਤਿਉਹਾਰ ਤਰਨ ਤਾਰਨ ਵਿਖੇ ਧੂਮਧਾਮ ਨਾਲ ਮਨਾਇਆ
Ad Position 24