21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਤਲ ਅਤੇ ਹਿੰਸਾ ਦੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਢਹਿ ਢੇਰੀ ਕੀਤਾ- ਪ੍ਰਧਾਨ ਪਰਗਟ ਸਿੰਘ

ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)-ਗੈਂਗਸਟਰ ਤੇ ਫਿਰੌਤੀਆਂ ਕਾਰਨ ਪੰਜਾਬ ਦੇ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ ਤੇ ਪੰਜਾਬ ਵਿਚ ਇਸ ਸਮੇਂ ਇਕ ਤਰ੍ਹਾਂ ਦਾ ਅਰਾਜਕਤਾ ਦਾ ਮਾਹੌਲ ਹੈ ਤੇ ਪੰਜਾਬ ਦੇ ਲੋਕਾਂ ਅੰਦਰ ਮੌਜੂਦਾ ‘ਆਪ’ ਸਰਕਾਰ ਖ਼ਿਲਾਫ਼ ਰੋਸ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਹਰੀਕੇ ਪੱਤਣ ਵਿਖੇ ਫੀਰੀ ਸ਼ਾਹ ਆੜ੍ਹਤੀ ਦੇ ਬੇਟੇ ਮਿੰਟੂ ਸ਼ਰਮਾ, ਜਿਸ ਦਾ ਕਿ 12 ਜਨਵਰੀ 2025 ਨੂੰ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਘਟਨਾ ਸਥਾਨ ’ਤੇ ਪਹੁੰਚੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਜਾਣਕਾਰੀ ਦਿੰਦੇ ਹੋਏ ਅਤੇ ਜਾਂਚ ਕਰਦੀ ਹੋਈ ਪੁਲਿਸ ਪਾਰਟੀ। ਤਸਵੀਰਾਂ–ਲਵਲੀ 21-10-2026
ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)-ਗੈਂਗਸਟਰ ਤੇ ਫਿਰੌਤੀਆਂ ਕਾਰਨ ਪੰਜਾਬ ਦੇ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ ਤੇ ਪੰਜਾਬ ਵਿਚ ਇਸ ਸਮੇਂ ਇਕ ਤਰ੍ਹਾਂ ਦਾ ਅਰਾਜਕਤਾ ਦਾ ਮਾਹੌਲ ਹੈ ਤੇ ਪੰਜਾਬ ਦੇ ਲੋਕਾਂ ਅੰਦਰ ਮੌਜੂਦਾ ‘ਆਪ’ ਸਰਕਾਰ ਖ਼ਿਲਾਫ਼ ਰੋਸ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਹਰੀਕੇ ਪੱਤਣ ਵਿਖੇ ਫੀਰੀ ਸ਼ਾਹ ਆੜ੍ਹਤੀ ਦੇ ਬੇਟੇ ਮਿੰਟੂ ਸ਼ਰਮਾ, ਜਿਸ ਦਾ ਕਿ 12 ਜਨਵਰੀ 2025 ਨੂੰ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਪ੍ਰਗਟ ਸਿੰਘ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆੜ੍ਹਤੀ ਫੀਰੀ ਸ਼ਾਹ, ਮੋਨੂੰ ਸ਼ਰਮਾ ਅਤੇ ਨਿਖਿਲ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ। ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਅਸੀਂ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹਾਂ, ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਪੰਜਾਬ ਵਿਚ ਸੁਰੱਖਿਅਤ ਮਾਹੌਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਪ੍ਰਗਟ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਕਤਲ ਅਤੇ ਹਿੰਸਾ ਦੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਢਹਿ ਢੇਰੀ ਕਰ ਕੇ ਰੱਖ ਦਿੱਤਾ ਹੈ। ਲੋਕਾਂ ਵਿਚ ਡਰ ਦਾ ਮਾਹੌਲ ਹੈ। ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਇਹ ਨਿਕੰਮੀ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਦੈਂਤ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ। ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਬਦਲਾਅ ਲਈ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਉਹ ਕਿਧਰੇ ਵੀ ਨਜ਼ਰ ਨਹੀਂ ਆ ਰਿਹਾ। ਪ੍ਰਗਟ ਸਿੰਘ ਨੇ ਕਿਹਾ ਪੰਜਾਬ ਜੋ ਖੁਸ਼ਹਾਲ ਸੂਬਾ ਹੁੰਦਾ ਸੀ। ਇਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਫਿਰੌਤੀਆਂ, ਕਤਲੋਗਾਰਤ, ਗੁੰਡਾਗਰਦੀ ਅਤੇ ਨਸ਼ਿਆਂ ਦਾ ਗੜ੍ਹ ਬਣ ਚੁੱਕਾ ਹੈ। ਡਰੇ ਹੋਏ ਲੋਕ ਤਰਾਹ-ਤਰਾਹ ਕਰ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਮੋਨੂੰ ਸ਼ਰਮਾ, ਰਸ਼ਪਾਲ ਸਿੰਘ ਬੋਪਾਰਾਏ, ਹਰਪ੍ਰੀਤ ਸਿੰਘ ਪੱਟੀ, ਹਰਮਨ ਸੇਖੋਂ, ਰੌਸ਼ਨ ਲਾਲ ਚੌਧਰੀ, ਜੋਗਿੰਦਰਪਾਲ ਵੇਦੀ, ਐਡ. ਜਗਮੀਤ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸਿੱਧੂ, ਡਾ. ਮਨਜੀਤ ਸਿੰਘ ਮਰਹਾਣਾ, ਸੋਨੂੰ ਸਿੱਧੂ, ਰਣਬੀਰ ਸਿੰਘ ਹਰੀਕੇ, ਸੁਖਵਿੰਦਰ ਸਿੰਘ ਸਿੱਧੂ ਸੰਗਵਾਂ, ਗੁਰਨਾਮ ਸਿੰਘ ਬਾਠ, ਦਲਬੀਰ ਸਿੰਘ ਸੇਖੋਂ, ਨਿਖਿਲ ਸ਼ਰਮਾ, ਠੇਕੇਦਾਰ ਕਾਬਲ ਸਿੰਘ, ਮਨਦੀਪ ਸਿੰਘ ਮੱਤਾ, ਪ੍ਰਧਾਨ ਗੁਰਸ਼ਰਨ ਸਿੰਘ ਮਨਾਵਾਂ, ਹਰਜਿੰਦਰ ਸਿੰਘ ਚੰਬਲ, ਸੁਰਿੰਦਰ ਚੌਧਰੀ, ਮੋਹਿਤ ਪੁਰੀ, ਮੱਖਣ ਸਿੰਘ ਹਰੀਕੇ, ਰਿੰਕੂ ਹਰੀਕੇ, ਜਸਕਰਨ ਸਿੰਘ, ਗੁਰਮੀਤ ਸਿੰਘ ਚੱਠੂ, ਅੱਛਰ ਸਿੰਘ ਬੂਹ, ਰਾਜਿੰਦਰ ਸਿੰਘ, ਮਨਜੀਤ ਸਿੰਘ ਕਿੜੀਆਂ, ਬਾਬਾ ਦਿਲਬਾਗ ਸਿੰਘ ਅਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਦੇ ਚੌਕੀਦਾਰ ਉਪਰ ਫਾਈਰਿੰਗ ਕਰਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਹਥਿਆਰ ਬਰਾਮਦ ਕਰਨ ਮੌਕੇ ਪੁਲਿਸ ਪਾਰਟੀ ’ਤੇ ਸ਼ੂਟਰ ਵਲੋਂ ਫਾਈਰਿੰਗ ਪੁਲਿਸ ਵਲੋਂ ਜਵਾਬੀ ਫਾਈਰਿੰਗ ’ਚ ਸ਼ੂਟਰ ਹੋਇਆ ਜ਼ਖ਼ਮੀ
Ad Position 24