21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਕੂਲ ਦੇ ਚੌਕੀਦਾਰ ਉਪਰ ਫਾਈਰਿੰਗ ਕਰਨ ’ਤੇ ਮਾਮਲਾ ਦਰਜ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)—ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਕੂਲ ਚੌਂਕੀਦਾਰ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਈਰਿੰਗ ਕਰਨ ਅਤੇ ਸਕੂਲ ਦੇ ਗੇਟ ਦੀ ਭੰਨਤੋੜ ਕਰਨ ’ਤੇ 2 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਸੁਖਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਵਿਸ਼ਾਲ ਕਾਲੋਨੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਅਕਤੂਬਰ ਨੂੰ ਸਕੂਲ ਵਿਚ ਛੁੱਟੀ ਕਰਨ ਤੋਂ ਬਾਅਦ ਉਹ ਚੌਂਕੀਦਾਰ ਸੁਰਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਾਲੇਕੇ ਉਤਾੜ ਨੂੰ ਸਕੂਲ ਵਿਚ ਛੱਡ ਕੇ ਸਕੂਲ ਬੰਦ ਕਰਕੇ ਚਲਾ ਗਿਆ।

Ad Position 21
No active advertisement
ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)—ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਕੂਲ ਚੌਂਕੀਦਾਰ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਈਰਿੰਗ ਕਰਨ ਅਤੇ ਸਕੂਲ ਦੇ ਗੇਟ ਦੀ ਭੰਨਤੋੜ ਕਰਨ ’ਤੇ 2 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਸੁਖਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਵਿਸ਼ਾਲ ਕਾਲੋਨੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਅਕਤੂਬਰ ਨੂੰ ਸਕੂਲ ਵਿਚ ਛੁੱਟੀ ਕਰਨ ਤੋਂ ਬਾਅਦ ਉਹ ਚੌਂਕੀਦਾਰ ਸੁਰਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਾਲੇਕੇ ਉਤਾੜ ਨੂੰ ਸਕੂਲ ਵਿਚ ਛੱਡ ਕੇ ਸਕੂਲ ਬੰਦ ਕਰਕੇ ਚਲਾ ਗਿਆ। 19 ਅਕਤੂਬਰ ਨੂੰ ਉਸ ਦੇ ਭਰਾ ਜਗਮੋਹਨ ਸਿੰਘ ਨੇ ਦੱਸਿਆ ਕਿ ਚੌਂਕੀਦਾਰ ਸੁਰਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਾਲੇਕੇ ਉਤਾੜ ਦਾ ਫੋਨ ਆਇਆ ਕਿ 18 ਅਕਤੂਬਰ ਨੂੰ ਜਗਬੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਅਤੇ ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸੀਤੋ ਨੌ ਆਬਾਦ ਅਤੇ 2 ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਟਰੈਕਟਰ ਨਾਲ ਸਕੂਲ ਦੇ ਗੇਟ ਭੰਨ ਦਿੱਤਾ ਅਤੇ ਉਸ ਨਾਲ ਗਾਲੀ ਗਲੋਚ ਕਰਨ ਲੱਗ ਪਏ। ਇਕ ਵਿਅਕਤੀ ਪਾਸ 12 ਬੋਰ ਦੀ ਗੰਨ ਸੀ ਅਤੇ ਉਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਸਕੂਲ ਦੀ ਇਮਾਰਤ ਅੰਦਰ ਦਾਖਲ ਹੋ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੱਚੇ ਸਾਥੀ ਐਨ.ਜੀ.ਓ. ਵਲੋਂ ਭਰੋਵਾਲ ਵਿਖੇ ਕੰਜਕਾਂ ਦੀ ਪੂਜਾ ਕੀਤੀ ਅਗਲੀ ਖ਼ਬਰ ਕਤਲ ਅਤੇ ਹਿੰਸਾ ਦੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਢਹਿ ਢੇਰੀ ਕੀਤਾ- ਪ੍ਰਧਾਨ ਪਰਗਟ ਸਿੰਘ
Ad Position 24