21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਲਾਲੀ ਢਾਲਾ ਨੇ ਕਾਂਗਰਸ ਹਾਈਕਮਾਂਡ ਨੂੰ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਝਬਾਲ, 20 ਅਕਤੂਬਰ (ਸੁਖਦੇਵ ਸਿੰਘ)-ਕਾਂਗਰਸੀ ਆਗੂ ਤੇ ਉੱਘੇ ਕਾਰੋਬਾਰੀ ਦਵਿੰਦਰ ਸਿੰਘ ਲਾਲੀ ਢਾਲਾ ਨੇ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਨੇ ਹਾਈਕਮਾਂਡ ਨੂੰ ਦੱਸਿਆ ਕਿ ਹਲਕੇ ਦੇ ਸਰਹੱਦੀ ਪਿੰਡਾਂ ਵਿਚ ਸਾਫ਼ ਪਾਣੀ ਦੀ ਭਾਰੀ ਕਿੱਲਤ ਹੈ।

Ad Position 21
No active advertisement
ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ 21-10-2026
ਝਬਾਲ, 20 ਅਕਤੂਬਰ (ਸੁਖਦੇਵ ਸਿੰਘ)-ਕਾਂਗਰਸੀ ਆਗੂ ਤੇ ਉੱਘੇ ਕਾਰੋਬਾਰੀ ਦਵਿੰਦਰ ਸਿੰਘ ਲਾਲੀ ਢਾਲਾ ਨੇ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਨੇ ਹਾਈਕਮਾਂਡ ਨੂੰ ਦੱਸਿਆ ਕਿ ਹਲਕੇ ਦੇ ਸਰਹੱਦੀ ਪਿੰਡਾਂ ਵਿਚ ਸਾਫ਼ ਪਾਣੀ ਦੀ ਭਾਰੀ ਕਿੱਲਤ ਹੈ। ਜਿਸ ਕਾਰਨ ਦੂਸ਼ਿਤ ਪਾਣੀ ਪੀਕੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਰਕਾਰੀ ਹਸਪਤਾਲਾ ਵਿਚ ਡਾਕਟਰਾਂ ਅਤੇ ਸਟਾਫ਼ ਦੀ ਭਾਰੀ ਘਾਟ ਹੈ। ਗਰੀਬ ਲੋਕਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿਚ ਜਾਣਾ ਪੈ ਰਿਹਾ ਹੈ। ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਆਸਾਮੀਆਂ ਖਾਲੀ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੇ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਰੱਖਿਆ ਹੈ ਅਤੇ ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਜਾਣ ਲਈ ਮਜ਼ਬੂਰ ਹਨ। ਰੁਜ਼ਗਾਰ ਦੇ ਸਾਧਨ ਨਾ ਹੋਣ ਕਾਰਨ ਹਲਕੇ ਵਿਚ ਅਪਰਾਧ ਵੱਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਲੀਲ੍ਹਾ ਦੌਰਾਨ ਅਮਨਦੀਪ ਸਿੰਘ ਰੌਕੀ ਬੁਰਜ ਨੇ ਭਰੀ ਹਾਜ਼ਰੀ ਸਾਨੂੰ ਭਗਵਾਨ ਸ੍ਰੀ ਰਾਮ ਜੀ ਵਲੋਂ ਦਰਸਾਏ ਮਾਰਗ ’ਤੇ... ਅਗਲੀ ਖ਼ਬਰ ਸੱਚੇ ਸਾਥੀ ਐਨ.ਜੀ.ਓ. ਵਲੋਂ ਭਰੋਵਾਲ ਵਿਖੇ ਕੰਜਕਾਂ ਦੀ ਪੂਜਾ ਕੀਤੀ
Ad Position 24