ਖਾਲੜਾ ਮਿਸ਼ਨ ਕਮੇਟੀ ਵਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ 24 ਨੂੰ ਮਨਾਇਆ ਜਾਵੇਗਾ - ਬਲਵਿੰਦਰ ਸਿੰਘ ਝਬਾਲ
ਝਬਾਲ, 20 ਅਕਤੂਬਰ (ਸੁਖਦੇਵ ਸਿੰਘ)-ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਖਾਲੜਾ ਮਿਸ਼ਨ ਕਮੇਟੀ ਵਲੋਂ 24 ਅਕੂਤਬਰ ਨੂੰ ਖਾਲੜਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅ.
ਝਬਾਲ, 20 ਅਕਤੂਬਰ (ਸੁਖਦੇਵ ਸਿੰਘ)-ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਖਾਲੜਾ ਮਿਸ਼ਨ ਕਮੇਟੀ ਵਲੋਂ 24 ਅਕੂਤਬਰ ਨੂੰ ਖਾਲੜਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅ. ਬਲਵਿੰਦਰ ਸਿੰਘ ਝਬਾਲ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 22 ਅਕਤੂਬਰ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 24 ਅਕਤੂਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਬੁਲਾਰੇ ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ ਮਨੁੱਖੀ ਹੱਕਾਂ ਲਈ ਪਾਏ ਯੋਗਦਾਨ ਬਾਰੇ ਚਾਨਣਾ ਪਾਉਣਗੇ। ਜ਼ਿਕਰਯੋਗ ਹੈ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ ਹੋਏ ਫਰਜ਼ੀ ਪੁਲਿਸ ਮੁਕਾਬਲਿਆਂ ਦਾ ਪਰਦਾਫਾਸ਼ ਕਰਕੇ ਲਾਵਾਰਿਸ ਕਰਾਰ ਦੇ ਕੇ ਸਸਕਾਰ ਕੀਤੀਆਂ ਗਈਆਂ ਹਜ਼ਾਰਾਂ ਲਾਸ਼ਾਂ ਦਾ ਸੱਚ ਦੁਨੀਆਂ ਸਾਹਮਣੇ ਲਿਆਂਦਾ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਅੱਜ ਵੀ ਮਨੁੱਖੀ ਹੱਕਾਂ ਦੀ ਲੜਾਈ ਦੇ ਪ੍ਰਤੀਕ ਵਜੋਂ ਯਾਦ ਕੀਤਾ ਜਾਂਦਾ ਹੈ। ਖਾਲੜਾ ਮਿਸ਼ਨ ਕਮੇਟੀ ਦੇ ਆਗੂਆਂ ਨੇ ਸਮੂਹ ਧਾਰਮਿਕ ਸੰਪਰਦਾਵਾਂ, ਨਿਹੰਗ ਸਿੰਘਾਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਨੂੰ ਸ਼ਹੀਦੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।