20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 7,44,465 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 7,34,032 ਮੀਟਰਕ ਟਨ ਖ਼ਰੀਦ ਕਰ ਲਈ ਗਈ ਹੈ।

Ad Position 21
No active advertisement
ਮਾਤਾ ਸਾਹਿਬ ਕੌਰ ਜੀ ਮਾਡਰਨ ਸਕੂਲ ਭਰੋਵਾਲ ਵਿਖੇ ਦੁਸਿਹਰੇ ਤਿਉਹਾਰ ਮੌਕੇ ਸਕੂਲ ਦੇ ਵਿਦਿਆਰਥੀ। ਤਸਵੀਰ–ਧੂੰਦਾ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 7,44,465 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 7,34,032 ਮੀਟਰਕ ਟਨ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 3,28,859 ਮੀਟਰਕ ਟਨ, ਮਾਰਕਫੈੱਡ ਵਲੋਂ 1,85,726, ਪਨਸਪ ਵਲੋਂ 1,20,713, ਪੰਜਾਬ ਰਾਜ ਗੋਦਾਮ ਨਿਗਮ ਵਲੋਂ 93,155 ਅਤੇ ਵਪਾਰੀਆਂ ਵਲੋਂ 5,580 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 1419.89 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲੇਗੀ। ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਬੰਧਿਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਸੰਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਂ-ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਹੀ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸਰਹਾਲੀ ’ਚ ਨਵੇਂ ਸੈਸ਼ਨ ਦੀ ਸ਼ੁਭ ਆਰੰਭਤਾ ਅਤੇ ਇਮਤਿਹਾਨਾਂ ਵਿਚ ਵਿਦਿਆਰਥੀਆਂ ਦੀ ਸਫ਼ਲਤ... ਅਗਲੀ ਖ਼ਬਰ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ 92ਵੇਂ ਮਹੀਨੇ ਦਾ ਰਾਸ਼ਨ ਦੀ ਸੇਵਾ ਕੀਤੀ
Ad Position 24