ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਨੂੰ ਨਵੀਂ ਪਛਾਣ ਦਿੱਤੀ - ਸਕੱਤਰ ਸਿੰਘ ਸੰਧੂ
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਬੱਚਿਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਮੌਕੇ ਵਧਾਉਣ ਵਾਸਤੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨ. ਆਰ.
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਬੱਚਿਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਮੌਕੇ ਵਧਾਉਣ ਵਾਸਤੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨ.ਆਰ.ਆਈ. ਕਮਿਸ਼ਨ ਪੰਜਾਬ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਮਹੱਤਵ ਦਿੱਤਾ ਗਿਆ ਹੈ। ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ, ਡਿਜੀਟਲ ਸਹੂਲਤਾਂ, ਸਕੂਲ ਆਫ਼ ਐਮੀਨੈਂਸ ਅਤੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਰਗੇ ਖੇਤਰਾਂ ਵਿਚ ਕੀਤੇ ਜਾ ਰਹੇ ਕੰਮ ਇਸ ਦਿਸ਼ਾ ਵਿਚ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ। ਜਦੋਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਆਧੁਨਿਕ ਕਲਾਸਰੂਮ, ਕੰਪਿਊਟਰ ਸਿੱਖਿਆ, ਵਿਗਿਆਨ ਦੀਆਂ ਪ੍ਰਯੋਗਸ਼ਾਲਾਵਾਂ ਅਤੇ ਯੋਗ ਅਧਿਆਪਕਾਂ ਦੀ ਸਹਾਇਤਾ ਮਿਲਦੀ ਹੈ ਤਾਂ ਉਨ੍ਹਾਂ ਲਈ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦਾ ਰਾਹ ਖੁੱਲ੍ਹਦਾ ਹੈ। ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ, ਪ੍ਰਯੋਗਸ਼ਾਲਾਵਾਂ, ਪਖਾਨਿਆਂ, ਵਿਦਿਆਰਥੀਆਂ ਦੇ ਬੈਠਣ ਲਈ ਡੈਸਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ। ਅਗਸਤ 2026 ਵਿਚ ਸਿੱਖਿਆ ਮੰਤਰੀ ਵੱਲੋਂ ਪੇਸ਼ ਕੀਤੀ ਗਈ ਕਾਰਗੁਜ਼ਾਰੀ ਰਿਪੋਰਟ ਅਨੁਸਾਰ ਸਕੂਲੀ ਬੁਨਿਆਦੀ ਢਾਂਚੇ ਲਈ ਲਗਭਗ 2,300 ਕਰੋੜ ਰੁਪਏ ਦੇ ਨਿਵੇਸ਼, 9,000 ਤੋਂ ਵੱਧ ਕਲਾਸਰੂਮਾਂ ਅਤੇ ਪ੍ਰਯੋਗਸ਼ਾਲਾਵਾਂ, 13,920 ਪਖਾਨਿਆਂ ਅਤੇ ਲਗਪਗ ਦੋ ਲੱਖ ਡੈਸਕਾਂ ਸਬੰਧੀ ਕੰਮਾਂ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਬਿਹਤਰ ਵਾਤਾਵਰਨ ਦੇਣਾ ਹੈ ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਪ੍ਰਾਪਤ ਕਰਨ ਦੇ ਵਧੀਆ ਮੌਕੇ ਮਿਲ ਸਕਣ। ਸਮਾਰਟ ਕਲਾਸਰੂਮ ਅਤੇ ਡਿਜੀਟਲ ਸਿੱਖਿਆ ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਵਿਦਿਆਰਥੀਆਂ ਨੂੰ ਕੰਪਿਊਟਰ ਅਤੇ ਡਿਜੀਟਲ ਸਿੱਖਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ।