22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ ਪੇਂਡੂ ਖੇਡ ਮੇਲਾ ਕਰਵਾਇਆ

ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਪਿੰਡ ਭੂਰਾ ਕੋਹਨਾ ਦੀ ਗ੍ਰਾਮ ਪੰਚਾਇਤ,ਪਿੰਡ ਵਿੱਚਲੇ ਸਾਬਕਾ ਫ਼ੌਜੀਆਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 22-10-2026
ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ਪਿੰਡ ਭੂਰਾ ਕੋਹਨਾ ਦੀ ਗ੍ਰਾਮ ਪੰਚਾਇਤ,ਪਿੰਡ ਵਿੱਚਲੇ ਸਾਬਕਾ ਫ਼ੌਜੀਆਂ ਤੇ ਐਨ.ਆਰ. ਆਈ. ਵਲੋਂ ਪੇਂਡੂ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਕਬੱਡੀ, ਦੌੜਾਂ ਤੇ ਖਾਸ ਕਰਕੇ ਛੋਟੇ ਬੱਚਿਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਗਏ । ਇਸ ਮੁਕਾਬਲੇ ’ਚ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੇ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਗਿੱਲ ਉਚੇਚੇ ਤੌਰ ’ਤੇ ਹਾਜ਼ਰ ਹੋਏ, ਜਿੰਨਾ ਦਾ ਸਵਾਗਤ ਅਤੇ ਸਨਮਾਨ ਕਰਦਿਆਂ ਪਿੰਡ ਦੇ ਨੌਜਵਾਨ ਸਰਪੰਚ ਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ’ਚ ਸਟੇਡੀਅਮ ਦੀ ਉਸਾਰੀ ਜੋਰਾਂ ਉਪਰ ਹੈ। ਛੇਤੀ ਹੀ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਸਹਿਯੋਗ ਨਾਲ ਪਿੰਡ ਦਾ ਰਹਿੰਦਾ ਵਿਕਾਸ ਕਾਰਜ ਪੂਰਾ ਕੀਤਾ ਜਾਵੇਗਾ । ਇਸ ਖੇਡ ਮੁਕਾਬਲਿਆਂ ’ਚ ਜੇਤੂ ਟੀਮਾਂ ਨੂੰ ਇਨਾਮ ਭਾਈ ਮਨਜੀਤ ਸਿੰਘ ਨੇ ਤਕਸੀਮ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸਮੇਂ ਸਿਰ ਬੱਚਿਆਂ ਦਾ ਟੀਕਾਕਰਨ ਜ਼ਰੂਰੀ - ਡਾ. ਸੁਪ੍ਰਿਯਾ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਬਿੱਲਾ ਛਾਪਿਆਂਵਾਲੀ ਜਲਾਲਾਬਾਦ ਵਿਖੇ ਅਫ਼ਸੋਸ ਕਰਨ ਪੁੱਜੇ
Ad Position 24