ਸੜਕ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਦੇਣ ਦੀ ਕੀਤੀ ਮੰਗ-ਜਮਾਰਾਏ, ਪੰਡੋਰੀ
ਤਰਨ ਤਾਰਨ, 21 ਅਕਤੂਬਰ (ਇਕਬਾਲ ਸਿੰਘ ਸੋਢੀ)–ਤਰਨ ਤਾਰਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਸੰਗਰੂਰ ਦੇ ਪਿੰਡ ਚੱਕ ਅਲੀਸ਼ੇਰ ਵਿਖੇ ਬੀਤੇ ਦਿਨੀਂ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ, ਨੌਕਰੀ ਦੇਣ ਅਤੇ ਕਰਜ਼ਾ ਖ਼ਤਮ ਕਰਨ ਤੋਂ ਇਲਾਵਾ ਜ਼ਖਮੀਆਂ ਦੇ ਢੁਕਵੇਂ ਇਲਾਜ ਤੇ ਮੁਆਵਜ਼ੇ ਦੀ ਮੰਗ ਕੀਤੀ । ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਨੂੰ ਸਿਆਸੀ ਸ਼ਹਿ ਦੇਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਸਾਹਮਣੇ ਲਿਆਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ। ਤਸਵੀਰ–ਲਵਲੀ
22-10-2026