22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਹਰਜੀਤ ਸਿੰਘ ਸੰਧੂ ਨੇ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ ਬਾਰੇ ਕਰਵਾਇਆ ਜਾਣੂ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਾੜੀ ਪਨੂੰਆ ਦੀ ਫੇਰੀ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਕੇ ’ਤੇ ਮੌਜੂਦ ਰਹੇ।

Ad Position 21
No active advertisement
ਪੰਜਾਬ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਹਲਕਾ ਤਰਨ ਤਾਰਨ ਇੰਚਾਰਜ ਹਰਜੀਤ ਸਿੰਘ ਸੰਧੂ। ਅਜੀਤ ਤਸਵੀਰ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਾੜੀ ਪਨੂੰਆ ਦੀ ਫੇਰੀ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਕੇ ’ਤੇ ਮੌਜੂਦ ਰਹੇ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਤਰਨ ਤਾਰਨ ਹਲਕੇ ਵਿਚ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੀ ਮੌਜੂਦਾ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਤਰਨ ਤਾਰਨ ਵਿਖੇ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਵਿਚ ਨਸ਼ਿਆਂ ਦੀ ਸਮੱਸਿਆ ਕਾਰਨ ਕਈ ਪਰਿਵਾਰਾਂ ਨੂੰ ਗੰਭੀਰ ਸਮਾਜਿਕ ਅਤੇ ਪਰਿਵਾਰਕ ਸੰਕਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਸ਼ਿਆਂ ਦੀ ਲਤ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਪਰਿਵਾਰ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਨਸ਼ਿਆਂ ਕਾਰਨ ਜਾਨਾਂ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਦੇ ਦਰਦ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਮੁੜ ਵਸੇਬੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਤੋਂ ਇਲਾਵਾ ਹਰਜੀਤ ਸਿੰਘ ਸੰਧੂ ਨੇ ਗੈਂਗਸਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਇਲਾਕੇ ਵਿਚ ਸੁਰੱਖਿਆ ਨੂੰ ਲੈ ਕੇ ਲੋਕਾਂ ਵਿਚ ਪਾਈ ਜਾ ਰਹੀ ਚਿੰਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵਪਾਰੀ ਵਰਗ, ਕਾਰੋਬਾਰੀ ਅਤੇ ਆਮ ਨਾਗਰਿਕਾਂ ਦਾ ਸੁਰੱਖਿਅਤ ਮਾਹੌਲ ਵਿਚ ਰਹਿਣਾ ਅਤੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਲੋਕਾਂ ਵਿਚ ਆਪਣੀ ਜਾਨ ਅਤੇ ਕਾਰੋਬਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਰਹੇ, ਤਾਂ ਇਸ ਦਾ ਅਸਰ ਇਲਾਕੇ ਦੇ ਆਰਥਿਕ ਅਤੇ ਸਮਾਜਿਕ ਮਾਹੌਲ ਉੱਤੇ ਵੀ ਪੈਂਦਾ ਹੈ। ਉਨ੍ਹਾਂ ਨੇ ਤਰਨ ਤਾਰਨ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ, ਗੈਂਗਸਟਰਵਾਦ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਅੰਤ ਵਿਚ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਤਰਨ ਤਾਰਨ ਦੇ ਲੋਕਾਂ ਦੀ ਸੁਰੱਖਿਆ, ਨੌਜਵਾਨਾਂ ਦਾ ਭਵਿੱਖ ਅਤੇ ਨਸ਼ਾ ਪੀੜਤ ਪਰਿਵਾਰਾਂ ਨੂੰ ਇਨਸਾਫ਼ ਤੇ ਸਹਾਇਤਾ ਦਿਵਾਉਣਾ ਬਹੁਤ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ ਅਗਲੀ ਖ਼ਬਰ ਪੰਜਾਬ ਦੌਰੇ ’ਤੇ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੂਬਾ ਸਕੱਤਰ ਮੰਨਾ ਵਲੋਂ ਸਵਾਗਤ
Ad Position 24