21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)– ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਸਿਹਤ ਵਿਭਾਗ ਦੇ ਪੈਰਾਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਪ੍ਰਧਾਨ ਰਜਵੰਤ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)– ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਸਿਹਤ ਵਿਭਾਗ ਦੇ ਪੈਰਾਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਪ੍ਰਧਾਨ ਰਜਵੰਤ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਸੰਦੀਪ ਧਵਨ ਨੂੰ ਸਮੂਹਿਕ ਛੁੱਟੀ ਸਬੰਧੀ ਪੱਤਰ ਸੌਂਪਿਆ। ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਗੁਰਸੇਵਕ ਸਿੰਘ ਸਰਾਂ ਅਤੇ ਜਨਰਲ ਸਕੱਤਰ ਅੰਗਰੇਜ਼ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਹਿੰਗਾਈ ਭੱਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ 15 ਜਨਵਰੀ 2015 ਦਾ ਪੱਤਰ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ 17 ਜੁਲਾਈ 2020 ਨੂੰ ਜਾਰੀ ਪੱਤਰ ਅਨੁਸਾਰ ਕੇਂਦਰੀ ਪੈਟਰਨ ’ਤੇ ਨਵੀਂ ਭਰਤੀ ਕਰਨ ਸਬੰਧੀ ਨੀਤੀ ਰੱਦ ਕਰਨ ਅਤੇ 4-9-14 ਏਸੀਪੀ ਸਕੀਮ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸਾਂਝਾ ਮੁਲਾਜ਼ਮ ਮੰਚ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਐਲਾਨ ਕੀਤਾ ਕਿ 22 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਵਿਖੇ ਜ਼ਿਲ੍ਹੇ ਭਰ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕਰਨਗੇ। ਇਸ ਮੌਕੇ ਫਾਰਮੇਸੀ ਅਫ਼ਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਰੇਡੀਓਗ੍ਰਾਫਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ, ਹੈਲਥ ਸੁਪਰਵਾਈਜ਼ਰ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਤਰਨ ਤਾਰਨ, ਹੈਲਥ ਵਰਕਰ ਯੂਨੀਅਨ ਦੇ ਆਗੂ ਜਸਪਿੰਦਰ ਸਿੰਘ, ਫੁੱਲਬੀਰ ਸਿੰਘ ਕੈਰੋਂ, ਮਨਦੀਪ ਸਿੰਘ, ਗੁਰਦੇਵ ਸਿੰਘ ਢਿੱਲੋਂ, ਨਰਸਿੰਗ ਯੂਨੀਅਨ ਦੀਆਂ ਆਗੂਆਂ ਕਰਮਪਾਲ ਕੌਰ ਅਤੇ ਸੰਦੀਪ ਕੌਰ, ਕਲੈਰੀਕਲ ਵਿਭਾਗ ਦੇ ਆਗੂ ਮਨਦੀਪ ਸਿੰਘ ਸੀਨੀਅਰ ਸਹਾਇਕ, ਐਮਐਲਟੀ ਯੂਨੀਅਨ ਦੇ ਆਗੂ ਹਰਸਿਮਰਨ ਸਿੰਘ ਅਤੇ ਗੁਰਬਚਨ ਸਿੰਘ ਤੋਂ ਇਲਾਵਾ ਫਾਰਮੇਸੀ ਅਫ਼ਸਰ ਅਰਵਿੰਦਰ ਸਿੰਘ ਤੇ ਬਲਵਿੰਦਰ ਸਿੰਘ, ਰੇਡੀਓਗ੍ਰਾਫਰ ਬਲਵਿੰਦਰ ਸਿੰਘ ਅਤੇ ਹਰਮਨਪ੍ਰੀਤ ਸਿੰਘ, ਕੁਲਵਿੰਦਰ ਕੌਰ, ਜਸਬੀਰ ਕੌਰ, ਨਰਸਿੰਗ ਸਿਸਟਰ ਸ਼ੀਲਾ ਰਾਣੀ, ਹਰਪ੍ਰੀਤ ਕੌਰ, ਏਡਜ਼ ਕੰਟਰੋਲ ਸੋਸਾਇਟੀ ਦੇ ਪ੍ਰਧਾਨ ਹਰਜੀਤ ਸਿੰਘ, ਸੰਦੀਪ ਸਿੰਘ, ਦੀਪਕਾ ਸ਼ਰਮਾ, ਸੁਖਰਾਜ ਕੌਰ, ਕਵਲਜੀਤ ਕੌਰ, ਕਿਰਨ, ਅਰੁਣ ਕੁਮਾਰ, ਹਰੀ ਸ਼ੰਕਰ, ਹਰੀ ਪ੍ਰਸਾਦ, ਮਨਜਿੰਦਰ ਸਿੰਘ, ਸਿਮਰਜੀਤ ਕੌਰ ਸੀਨੀਅਰ ਸਹਾਇਕ ਅਤੇ ਨਿਰਮਲ ਸਿੰਘ ਦੇਊ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਮਨਜੀਤ ਸਿੰਘ ਸਿੱਕੀ ਵਲੋਂ ਨਿਸ਼ਾਨ ਸਿੰਘ ਢੋਟੀ ਅਤੇ ਮੱਖਣ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਹਰਜੀਤ ਸਿੰਘ ਸੰਧੂ ਨੇ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ...
Ad Position 24