21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖਡੂਰ ਸਾਹਿਬ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ - ਬੀਬਾ ਰਮਨਦੀਪ ਕੌਰ ਸ਼ੇਰੋਂ, ਅਵਤਾਰ ਸਿੰਘ ਬਿੱਲਾ ਸ਼ੇਰੋਂ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਹਲਕੇ ਵਿਚ ਲੋਕ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਸਰਗਰਮੀਆਂ ਦਾ ਘੇਰਾ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

Ad Position 21
No active advertisement
ਬੀਬਾ ਰਮਨਦੀਪ ਕੌਰ, ਅਵਤਾਰ ਸਿੰਘ ਬਿੱਲਾ ਸ਼ੇਰੋਂ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਹਲਕੇ ਵਿਚ ਲੋਕ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਸਰਗਰਮੀਆਂ ਦਾ ਘੇਰਾ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸੇ ਮਕਸਦ ਨਾਲ ਪਾਰਟੀ ਆਗੂਆਂ, ਸਰਕਲ ਪ੍ਰਧਾਨਾਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਹਲਕੇ ਦੀਆਂ ਲੋੜਾਂ ਅਨੁਸਾਰ ਅਗਲੀਆਂ ਸਰਗਰਮੀਆਂ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਵਧਾਉਣ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸ਼ਾਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਅਨੁਸਾਰ ਲੋਕਾਂ ਨਾਲ ਸਿੱਧਾ ਸੰਵਾਦ ਹੀ ਉਨ੍ਹਾਂ ਦੀਆਂ ਅਸਲ ਲੋੜਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਉਚਿਤ ਮੰਚ ਤੱਕ ਪਹੁੰਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਆਉਣ ਵਾਲੇ ਸਮੇਂ ਵਿਚ ਖਡੂਰ ਸਾਹਿਬ ਹਲਕੇ ਵਿਚ ਲੋਕ ਸੰਪਰਕ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਗਤੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਨੂੰਹ ਨਾਲ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਰਮਨਜੀਤ ਸਿੰਘ ਸਿੱਕੀ ਵਲੋਂ ਨਿਸ਼ਾਨ ਸਿੰਘ ਢੋਟੀ ਅਤੇ ਮੱਖਣ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ
Ad Position 24