21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕੰਜਕ ਪੂਜਨ ਅਤੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਪੱਟੀ 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕੰਜਕ ਪੂਜਨ ਅਤੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਤਿਓਹਾਰ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨੂੰ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 22-10-2026
ਪੱਟੀ 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕੰਜਕ ਪੂਜਨ ਅਤੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਤਿਓਹਾਰ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨੂੰ ਪੇਸ਼ ਕੀਤਾ। ਕੰਜਕ ਪੂਜਨ ਦੌਰਾਨ ਨੰਨ੍ਹੀਆਂ ਬੱਚੀਆਂ ਦਾ ਵਿਧੀਵਤ ਪੂਜਨ ਕਰਕੇ ਉਨ੍ਹਾਂ ਨੂੰ ਆਦਰ-ਸਤਿਕਾਰ ਦਿੱਤਾ ਗਿਆ। ਬੱਚਿਆਂ ਨੇ ਰਵਾਇਤੀ ਪਹਿਰਾਵੇ ਵਿਚ ਇਸ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅ. ਡਾ. ਰਾਜੇਸ਼, ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾ. ਮਰਿਦੁਲਾ ਭਾਰਦਵਾਜ ਡਾਇਰੈਕਟਰ ਸੱਤਿਆਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ, ਸ੍ਰੀਮਤੀ ਕ੍ਰਿਸ਼ਨਾ ਕੁਮਾਰੀ ਅਤੇ ਸਮੂਹ ਸਟਾਫ਼ ਵਲੋਂ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਮੂਹ ਵਿਦਿਆਰਥੀਆਂ ਨੇ ਵੀ ਇਸ ਪਵਿੱਤਰ ਤਿਓਹਾਰ ਨੂੰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਧਾਰਮਿਕ ਭਾਵਨਾ, ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲਾ ਪਾਰਟੀ ਨੇ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਸੂਬਾ ਪਾਰਟੀ ਤੋਂ ਮੰਗੀ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਖੇਡਾਂ ਵਿਚ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ
Ad Position 24