21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲਾ ਪਾਰਟੀ ਨੇ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਸੂਬਾ ਪਾਰਟੀ ਤੋਂ ਮੰਗੀ

ਤਰਨ ਤਾਰਨ 21 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਸਥਾਨਕ ਦੇਸ਼ ਭਗਤ ਅਰਜਨ ਸਿੰਘ ਗੜਗੱਜ ਭਵਨ ਵਿਖੇ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੀ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ। ਤਸਵੀਰ: ਲਵਲੀ 22-10-2026
ਤਰਨ ਤਾਰਨ 21 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਸਥਾਨਕ ਦੇਸ਼ ਭਗਤ ਅਰਜਨ ਸਿੰਘ ਗੜਗੱਜ ਭਵਨ ਵਿਖੇ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਸੋਹਲ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹਾ ਪਾਰਟੀ ਨੇ ਖੇਮਕਰਨ ਤੇ ਖਡੂਰ ਸਾਹਿਬ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੀ ਇਜਾਜ਼ਤ ਸੂਬਾ ਪਾਰਟੀ ਤੋਂ ਮੰਗੀ ਹੈ। ਜ਼ਿਲ੍ਹਾ ਸਕੱਤਰ ਕਾ. ਸੋਹਲ ਨੇ ਕਿਹਾ ਕਿ ਪਾਰਟੀ ਨੇ ਦੋਹਾਂ ਵਿਧਾਨ ਸਭਾ ਹਲਕਿਆਂ ਵਿਚ ਚੋਣਾਂ ਲੜਨ ਬਾਰੇ ਪਾਰਟੀ ਕੇਡਰ ਨਾਲ ਵਿਚਾਰ ਵਟਾਂਦਰਾ ਕਰਕੇ ਚੋਣਾਂ ਲੜਨ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਵਿੱਢੀਆਂ ਹੋਈਆਂ ਹਨ । ਪਾਰਟੀ ਨੇ ਫੈਸਲਾ ਕੀਤਾ ਕਿ 7 ਨਵੰਬਰ ਨੂੰ ਰੂਸ ਦੀ ਕ੍ਰਾਂਤੀ ਦੇ ਦਿਹਾੜੇ ’ਤੇ ਜ਼ਿਲ੍ਹਾ ਪੱਧਰ ਦਾ ਸਮਾਗਮ ਤਰਨ ਤਾਰਨ ਵਿਖੇ ਕੀਤਾ ਜਾਵੇਗਾ। ਪਾਰਟੀ ਆਗੂਆਂ ਨੇ ਅੱਜ ਦੀ ਮੀਟਿੰਗ ਵਿਚ 1 ਸਤੰਬਰ ਦੀ ਦਿੱਲੀ ਵਿਖੇ ਹੋਈ ਬਦਲਾਅ ਰੈਲੀ ਦੇ ਫੈਸਲੇ ਮੁਤਾਬਿਕ 1 ਦਸੰਬਰ ਤੋਂ 3 ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਬਾਰੇ ਵੀ ਵਿਉਂਤਬੰਦੀ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਸੂਬਾਈ ਪ੍ਰਧਾਨ ਰਜਿੰਦਰਪਾਲ ਕੌਰ, ਸੀ.ਪੀ.ਆਈ. ਦੇ ਸੂਬਾ ਸਕੱਤਰੇਤ ਮੈਂਬਰ ਪਿ੍ਥੀਪਾਲ ਸਿੰਘ ਮਾੜੀਮੇਘਾ ਤੇ ਦੇਵੀ ਕੁਮਾਰੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਐਸ.ਆਈ.ਆਰ. ਭਾਵ ਵੋਟਾਂ ਦੀ ਵਿਸ਼ੇਸ਼ ਪੜਤਾਲ ਰਾਹੀਂ ਆਪਣੇ ਰਾਜ ਦੀ ਉਮਰ ਵਧਾਉਣ ਦੀ ਧਾਰੀ ਹੋਈ ਹੈ। ਜਿਸ ਦਾ ਡੱਟਵਾਂ ਵਿਰੋਧ ਕਰਨ ਲਈ ਇੰਡੀਆ ਗੱਠਜੋੜ ਦਿੱਲੀ ਦੀਆਂ ਸੜਕਾਂ ’ਤੇ ਉਤਰਿਆ ਹੋਇਆ ਹੈ ਅਤੇ ਦੇਸ਼ ਦੀ ਜਵਾਨੀ ਨੇ ਵੀ ਮੋਦੀ ਸਰਕਾਰ ਨੂੰ ਚੁਣੌਤੀ ਦਿੰਦਿਆਂ ਰੋਜ਼ਾਨਾ ਦੇਸ਼ ਦੀ ਰਾਜਧਾਨੀ ਵਿਚ ਰੋਸ ਮੁਜ਼ਾਹਰੇ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਤੋਂ ਹਾਕਮ ਧਿਰ ਬੁਖਲਾਟ ਵਿਚ ਆ ਕੇ ਜਨਤਕ ਥਾਵਾਂ ’ਤੇ ਪ੍ਰਦਰਸ਼ਨ ਕਰਨ ਦੀਆਂ ਰੋਕਾਂ ਲਗਾ ਕੇ ਲੋਕਤੰਤਰ ਦਾ ਗਲ ਘੁੱਟ ਰਹੀ ਹੈ, ਪਰ ਹਕੀਕਤ ਵਿਚ ਤਸੱਲੀ ਵਾਲੀ ਗੱਲ ਇਹ ਹੈ ਕਿ ਬੇਤਹਾਸ਼ਾ ਜਬਰ ਕਰਨ ਦੇ ਬਾਵਜੂਦ ਦਿੱਲੀ ਦੀਆਂ ਸੜਕਾਂ ’ਤੇ ਅੰਦੋਲਨਕਾਰੀ ਡਟੇ ਹੋਏ ਹਨ। ਇਸ ਮੌਕੇ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਦਿਆਲ ਸਿੰਘ ਖਡੂਰ ਸਾਹਿਬ, ਕਾ. ਚਰਨ ਸਿੰਘ, ਵਿਸ਼ਾਲ ਵਲਟੋਹਾ, ਰੁਪਿੰਦਰ ਮਾੜੀਮੇਘਾ, ਕਿਰਨਜੀਤ ਵਲਟੋਹਾ, ਬਲਜੀਤ ਸਿੰਘ ਫਤਿਆਬਾ , ਨਰਿੰਦਰ ਅਲਗੋਂ, ਬਲਵਿੰਦਰ ਸਿੰਘ ਦਦੇਹਰ ਸਾਹਿਬ ਆਦਿ ਆਗੂਆਂ ਨੇ ਵੀ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕੰਜਕ ਪੂਜਨ ਅਤੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
Ad Position 24