23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪੈਂਡਿੰਗ ਦੇਣਦਾਰੀਆਂ ਤੋਂ ਮੁਕਤ ਨਹੀਂ ਹੋ ਸਕੇਗੀ - ਫ਼ਤਿਹ ਚੱਕ

ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫ਼ੀਸਦੀ ਵਿਚੋਂ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਦੇਣ ਨਾਲ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਨਹੀਂ ਹੋ ਸਕਦੀ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਬਕਾਇਆ ਦੇਣਦਾਰੀਆਂ ਦਾ ਨਿਪਟਾਰਾ ਹੋਣ ਤੱਕ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ।

Ad Position 21
No active advertisement
ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹ ਚੱਕ ਅਤੇ ਹਾਜ਼ਰ ਪੈਨਸ਼ਨਰ ਆਗੂ। ਤਸਵੀਰ: ਖਹਿਰਾ 23-10-2026
ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫ਼ੀਸਦੀ ਵਿਚੋਂ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਦੇਣ ਨਾਲ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਨਹੀਂ ਹੋ ਸਕਦੀ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਬਕਾਇਆ ਦੇਣਦਾਰੀਆਂ ਦਾ ਨਿਪਟਾਰਾ ਹੋਣ ਤੱਕ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ। ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਪ੍ਰੈੱਸ ਸਕੱਤਰ ਜੋਧਬੀਰ ਸ਼ਰਮਾ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਫ਼ਤਿਹਚੱਕ ਨੇ ਕਿਹਾ ਕਿ 18 ਫ਼ੀਸਦੀ ਮਹਿੰਗਾਈ ਭੱਤਾ ਬਕਾਏ ਸਮੇਤ ਪ੍ਰਾਪਤ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਏਕਤਾ, ਲਗਾਤਾਰ ਸੰਘਰਸ਼ ਅਤੇ ਸਰਕਾਰ ਉੱਪਰ ਬਣਾਏ ਦਬਾਅ ਸਦਕਾ ਹੀ ਮਹਿੰਗਾਈ ਭੱਤੇ ਸੰਬੰਧੀ ਇਹ ਫ਼ੈਸਲਾ ਸੰਭਵ ਹੋਇਆ ਹੈ। ਇਸ ਨੂੰ ਇਕ ਚੰਗੀ ਪਹਿਲ ਤਾਂ ਮੰਨਿਆ ਜਾ ਸਕਦਾ ਹੈ, ਪਰ ਬਾਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਇਕਮੁਸ਼ਤ ਦੇਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਨ੍ਹਾਂ ਅਨੁਸਾਰ ਹਾਈਕੋਰਟ ਦੇ ਹੁਕਮਾਂ ਦੇ ਸੰਦਰਭ ਵਿਚ ਸਰਕਾਰ ਵਲੋਂ 18 ਫਰਵਰੀ 2025 ਨੂੰ ਪੱਤਰ ਜਾਰੀ ਕਰਕੇ ਇਨ੍ਹਾਂ ਬਕਾਇਆਂ ਦੀ ਅਦਾਇਗੀ 42 ਕਿਸ਼ਤਾਂ ਵਿਚ, ਭਾਵ ਸਾਢੇ ਤਿੰਨ ਸਾਲਾਂ ਦੀ ਲੰਮੀ ਮਿਆਦ ਦੌਰਾਨ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਫ਼ੈਸਲੇ ਕਾਰਨ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਦੇ ਅੰਤ ਵਿਚ ਪੈਨਸ਼ਨਰ ਆਗੂਆਂ ਨੂੰ ਡਿਜੀਟਲ ਤਰੀਕੇ ਨਾਲ ਆਨਲਾਈਨ ਲਾਈਫ਼ ਸਰਟੀਫਿਕੇਟ ਭਰਨ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਨਰਲ ਸਕੱਤਰ ਮਨਜੀਤ ਸਿੰਘ ਖਡੂਰ ਸਾਹਿਬ, ਜਗਤਾਰ ਸਿੰਘ ਸਰਲੀ, ਸਰਬਜੀਤ ਸਿੰਘ ਸ਼ੀਂਹ, ਇੰਜੀਨੀਅਰ ਵਿਜੇ ਕੁਮਾਰ ਸ਼ਰਮਾ, ਖ਼ਜ਼ਾਨਚੀ ਕੁਲਦੀਪ ਸਿੰਘ ਤੇ ਕੁਲਵੰਤ ਸਿੰਘ, ਕਾਨੂੰਨੀ ਸਲਾਹਕਾਰ ਬਲਵਿੰਦਰ ਕੁਮਾਰ ਕਪੂਰ, ਸੁਰਜੀਤ ਸਿੰਘ ਚੁਤਾਲਾ, ਹਰਭਜਨ ਸਿੰਘ, ਡਿਪਟੀ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ, ਵਧੀਕ ਪ੍ਰੈੱਸ ਸਕੱਤਰ ਹਰਸੁਖਦੇਵ ਸਿੰਘ, ਤਹਿਸੀਲ ਪ੍ਰਧਾਨ ਧਰਮ ਸਿੰਘ, ਸੁਰਿੰਦਰ ਸਿੰਘ ਤਰਨ ਤਾਰਨ, ਸਵਰਨ ਸਿੰਘ ਗੋਇੰਦਵਾਲ, ਪ੍ਰਿੰਸੀਪਲ ਸੁੱਖਾ ਸਿੰਘ, ਰਜਿੰਦਰਪਾਲ ਸਿੰਘ ਪਾਸੀ, ਰਕੇਸ਼ ਕੁਮਾਰ ਸ਼ਰਮਾ, ਨਰਿੰਦਰ ਸਿੰਘ, ਜਸਬੀਰ ਸਿੰਘ, ਅਰਜਨ ਸਿੰਘ, ਬਲਰਾਮ ਕੁਮਾਰ ਅਤੇ ਚਰਨਜੀਤ ਸਿੰਘ ਸਮੇਤ ਹੋਰ ਪੈਨਸ਼ਨਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਘਰ ’ਚੋਂ ਨਕਦੀ ਅਤੇ ਮੋਬਾਈਲ ਫੋਨ ਚੋਰੀ ਅਗਲੀ ਖ਼ਬਰ ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ ਪਹਿਲੀ ਤੋਂ ਰਿਪੋਰਟਾਂ ਬੰਦ ਅਤੇ 3 ਨਵੰਬਰ ਨੂੰ ਪੂਰੇ ਪੰਜਾਬ ਵਿਚ ਕੰਮ-ਕਾਜ ਠੱਪ ਕਰਕੇ ਚੰ...
Ad Position 24