ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵਿਧਾਨ ਸਭਾ ਸੈਸ਼ਨ ’ਚ ਫਤਿਆਬਾਦ ਹਸਪਤਾਲ ਸੰਬੰਧੀ ਚੁੱਕਿਆ ਮੁੱਦਾ
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)— ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਫਤਿਆਬਾਦ ਵਿਖੇ ਹਸਪਤਾਲ ਨੂੰ ਲੈ ਕੇ ਮੁੱਦਾ ਚੁੱਕਿਆ ਗਿਆ ਸੀ ਤਾਂ ਉਸ ਸਮੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਵਿਧਾਨ ਸਭਾ ਵਿਚ ਦੱਸਿਆ ਕਿ ਫਤਿਆਬਾਦ ਵਿਖੇ ਹਸਪਤਾਲ ਦੀ ਨਵੀਂ ਇਮਾਰਤ ਲਈ ਅਤੇ ਹੋਰ ਕੰਮਾਂ ਲਈ 2 ਕਰੋੜ 15 ਲੱਖ ਦੇ ਮਨਜੂਰ ਕਰ ਦਿੱਤੇ ਗਏ ਹਨ ਅਤੇ 6 ਮਹੀਨੇ ਅੰਦਰ ਹਸਪਤਾਲ ਦੀ ਨਵੀਂ ਇਮਾਰਤ ਦਾ ਨਿਰਮਾਣ ਕੰਮ ਪੂਰਾ ਕਰਕੇ ਉਦਘਾਟਨ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਧਾਨ ਸਭਾ ਵਿਚ ਫਤਿਆਬਾਦ ਵਿਖੇ ਹਸਪਤਾਲ ਦੀ ਨਵੀਂ ਇਮਾਰਤ, ਪੀਣ ਯੋਗ ਪਾਣੀ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਮੁੱਦਿਆ ਚੁੱਕਿਆ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਇਸ ਸੰਬੰਧੀ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਉਨ੍ਹਾਂ ਦੀ ਮੰਗ ਨੂੰ ਮਨਜੂਰ ਕਰਦਿਆਂ ਹੋਇਆ ਦੱਸਿਆ ਕਿ ਹਸਪਤਾਲ ਦੀ ਨਵੀਂ ਇਮਾਰਤ ਅਤੇ ਹੋਰ ਕੰਮਾਂ ਲਈ ਲਗਪਗ ਢਾਈ ਕਰੋੜ ਰੁਪਏ ਦੀ ਗ੍ਰਾਂਟ ਮਨਜੂਰ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਹਸਪਤਾਲ ਦਾ ਨਿਰਮਾਣ ਕਾਰਜ ਆਰੰਭ ਹੋ ਜਾਣਗੇ।
ਵ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ
24-10-2026
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)— ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਫਤਿਆਬਾਦ ਵਿਖੇ ਹਸਪਤਾਲ ਨੂੰ ਲੈ ਕੇ ਮੁੱਦਾ ਚੁੱਕਿਆ ਗਿਆ ਸੀ ਤਾਂ ਉਸ ਸਮੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਵਿਧਾਨ ਸਭਾ ਵਿਚ ਦੱਸਿਆ ਕਿ ਫਤਿਆਬਾਦ ਵਿਖੇ ਹਸਪਤਾਲ ਦੀ ਨਵੀਂ ਇਮਾਰਤ ਲਈ ਅਤੇ ਹੋਰ ਕੰਮਾਂ ਲਈ 2 ਕਰੋੜ 15 ਲੱਖ ਦੇ ਮਨਜੂਰ ਕਰ ਦਿੱਤੇ ਗਏ ਹਨ ਅਤੇ 6 ਮਹੀਨੇ ਅੰਦਰ ਹਸਪਤਾਲ ਦੀ ਨਵੀਂ ਇਮਾਰਤ ਦਾ ਨਿਰਮਾਣ ਕੰਮ ਪੂਰਾ ਕਰਕੇ ਉਦਘਾਟਨ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਧਾਨ ਸਭਾ ਵਿਚ ਫਤਿਆਬਾਦ ਵਿਖੇ ਹਸਪਤਾਲ ਦੀ ਨਵੀਂ ਇਮਾਰਤ, ਪੀਣ ਯੋਗ ਪਾਣੀ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਮੁੱਦਿਆ ਚੁੱਕਿਆ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਇਸ ਸੰਬੰਧੀ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਉਨ੍ਹਾਂ ਦੀ ਮੰਗ ਨੂੰ ਮਨਜੂਰ ਕਰਦਿਆਂ ਹੋਇਆ ਦੱਸਿਆ ਕਿ ਹਸਪਤਾਲ ਦੀ ਨਵੀਂ ਇਮਾਰਤ ਅਤੇ ਹੋਰ ਕੰਮਾਂ ਲਈ ਲਗਪਗ ਢਾਈ ਕਰੋੜ ਰੁਪਏ ਦੀ ਗ੍ਰਾਂਟ ਮਨਜੂਰ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਹਸਪਤਾਲ ਦਾ ਨਿਰਮਾਣ ਕਾਰਜ ਆਰੰਭ ਹੋ ਜਾਣਗੇ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ ਵਿਖੇ ਹਸਪਤਾਲ ਦੀ ਨਵੀਂ ਇਮਾਰਤ ਬਨਣ ਨਾਲ ਜਿਥੇ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਪੂਰੀਆਂ ਸਹੂਲਤਾਂ ਮਿਲਣਗੀਆਂ, ਉਥੇ ਡਾਕਟਰਾਂ ਸਟਾਫ ਦੀ ਵੀ ਕੋਈ ਘਾਟ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਿਹਤ ਕ੍ਰਾਂਤੀ ਤਹਿਤ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਫਤਿਆਬਾਦ ਹਸਪਤਾਲ ਦੀ ਨਵੀਂ ਇਮਾਰਤ ਲਈ ਵੱਡੀ ਪੱਧਰ ’ਤੇ ਗ੍ਰਾਂਟ ਪਾਸ ਕੀਤੀ ਹੈ, ਜਿਸ ਨਾਲ ਜਲਦ ਹੀ ਹਸਪਤਾਲ ਦੀ ਨਵੀ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ।