ਔਰਤ ਨਾਲ ਕੁੱਟਮਾਰ ਅਤੇ ਛੇੜਛਾੜ ਕਰਨ ’ਤੇ ਮਾਮਲਾ ਦਰਜ
ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਨ ਅਤੇ ਉਸ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਸਮੇਤ ਇਕ ਔਰਤ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਅਰਸ਼ਦੀਪ ਕੌਰ ਪਤਨੀ ਜਰਮਨ ਸਿੰਘ ਵਾਸੀ ਮਾਲਚੱਕ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਮਰਜੀਤ ਸਿੰਘ ਉਰਫ ਗੋਰਾ ਪੁੱਤਰ ਰਤਨ ਸਿੰਘ, ਸਿਮਰਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਮਾਲਚੱਕ ਵਲੋਂ ਉਸ ਨਾਲ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਗਈਆਂ ਹਨ ਅਤੇ ਉਸ ਨਾਲ ਛੇੜਛਾੜ ਕੀਤੀ ਗਈ ਹੈ।
ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਨ ਅਤੇ ਉਸ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਸਮੇਤ ਇਕ ਔਰਤ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਅਰਸ਼ਦੀਪ ਕੌਰ ਪਤਨੀ ਜਰਮਨ ਸਿੰਘ ਵਾਸੀ ਮਾਲਚੱਕ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਮਰਜੀਤ ਸਿੰਘ ਉਰਫ ਗੋਰਾ ਪੁੱਤਰ ਰਤਨ ਸਿੰਘ, ਸਿਮਰਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਮਾਲਚੱਕ ਵਲੋਂ ਉਸ ਨਾਲ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਗਈਆਂ ਹਨ ਅਤੇ ਉਸ ਨਾਲ ਛੇੜਛਾੜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਡੀ.ਐੱਸ.ਪੀ. ਕ੍ਰਾਈਮ ਅਗੇਸਟ ਵੂਮੈਨ ਐਂਡ ਚਿਲਡਰਨ ਜਸਪਾਲ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਥਾਣਾ ਗੋਇੰਦਵਾਲ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਔਰਤ ਅਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।