23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਸਮੇਂ-ਸਮੇਂ ਤੇ ਲੋੜਵੰਦ ਬੱਚਿਆਂ ਦੀ ਹਰ ਪੱਖ ਤੋਂ ਮਦਦ ਕਰਦਾ ਰਹਿੰਦਾਂ ਹੈ ਅਤੇ ਇਸੇ ਕੜੀ ਦੇ ਤਹਿਤ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਵਲੋਂ ਲੋੜਵੰਦ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 24-10-2026
ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਸਮੇਂ-ਸਮੇਂ ਤੇ ਲੋੜਵੰਦ ਬੱਚਿਆਂ ਦੀ ਹਰ ਪੱਖ ਤੋਂ ਮਦਦ ਕਰਦਾ ਰਹਿੰਦਾਂ ਹੈ ਅਤੇ ਇਸੇ ਕੜੀ ਦੇ ਤਹਿਤ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਵਲੋਂ ਲੋੜਵੰਦ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਸਕੂਲ ਦੇ ਚੇਅ. ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ ਨੇ ਕਿਹਾ ਕਿ ਸਕੂਲ ਜਿਥੇ ਬੱਚਿਆਂ ਨੂੰ ਮਿਆਰੀ ਵਿੱਦਿਆ ਪ੍ਰਧਾਨ ਕਰ ਰਿਹਾ ਹੈ, ਉਥੇ ਹੀ ਲੋੜਵੰਦ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਤਾਂ ਕਿ ਗਰੀਬ ਅਤੇ ਲੋੜਵੰਦ ਬੱਚੇ ਵੀ ਅਪਣੇ ਸੁਪਨੇ ਸਾਕਾਰ ਕਰ ਸਕਣ। ਇਸ ਮੌਕੇ ਸਕੂਲ ਪ੍ਰਿੰਸੀਪਲ ਤੋਂ ਇਲਾਵਾ ਸਕੂਲ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸ਼ਤਰੰਜ ਦੀ ਖੇਡ ’ਚ ਰਹੇ ਜੇਤੂ ਅਗਲੀ ਖ਼ਬਰ 2027 ’ਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਇਤਿਹਾਸ ਸਿਰਜਣਗੇ - ਗੁਰਬਾਜ ਸਿੰਘ ਗਿੱਲ ਕਾਜੀਕੋਟ
Ad Position 24