ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸ਼ਤਰੰਜ ਦੀ ਖੇਡ ’ਚ ਰਹੇ ਜੇਤੂ
ਗੋਇੰਦਵਾਲ ਸਾਹਿਬ, 23 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ।
ਗੋਇੰਦਵਾਲ ਸਾਹਿਬ, 23 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ । ਇਸੇ ਦੌਰਾਨ ਸ਼ਤਰੰਜ ਮੁਕਾਬਲੇ ਗੁਰੂ ਨਾਨਕ ਅਕੈਡਮੀ ਤਰਨ ਤਾਰਨ ਸਾਹਿਬ ਵਿਖੇ ਕਰਵਾਏ ਗਏ। ਅੰਡਰ-17 ਵਰਗ ਵਿਚ ਨਵਕੀਰਤ ਸਿੰਘ ਨੇ ਦੂਜਾ ਸਥਾਨ ਅਤੇ ਅੰਡਰ-14 ਵਰਗ ਵਿਚ ਗੁਰਮਨ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਪਿੱਛੇ ਕੋਚ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਰਾਜਬੀਰ ਕੌਰ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਲਗਾਤਾਰ ਸਿਖਲਾਈ ਦੇ ਕੇ ਮੁਕਾਬਲਿਆਂ ਲਈ ਤਿਆਰ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਹੋਰ ਵੱਧ ਮਿਹਨਤ, ਲਗਨ ਅਤੇ ਬਿਹਤਰ ਤਿਆਰੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।