23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਸਕੇਟਿੰਗ ਮੁਕਾਬਲਿਆਂ ’ਚ ਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਨੌਸ਼ਹਿਰਾ ਪੰਨੂਆਂ, 23 ਅਕਤੂਬਰ (ਦੀਪਕ ਮੈਣੀ) –70 ਵੀਆਂ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਗੁਰੂ ਨਾਨਕ ਅਕੈਡਮੀ ਤਰਨ ਤਾਰਨ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਨੌਸ਼ਹਿਰਾ ਪੰਨੂਆਂ ਜ਼ੋਨ ਵਲੋਂ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਨੌਸ਼ਹਿਰਾ ਪੰਨੂਆਂ, 23 ਅਕਤੂਬਰ (ਦੀਪਕ ਮੈਣੀ) –70 ਵੀਆਂ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਗੁਰੂ ਨਾਨਕ ਅਕੈਡਮੀ ਤਰਨ ਤਾਰਨ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਨੌਸ਼ਹਿਰਾ ਪੰਨੂਆਂ ਜ਼ੋਨ ਵਲੋਂ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-19 ਵਰਗ ਵਿਚ ਮਨਰੂਪ ਕੌਰ ਨੇ ਇਨਲਾਈਨ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਵਿਚ ਇੰਦਰਪਾਲ ਸਿੰਘ, ਜਸ਼ਨਦੀਪ ਸਿੰਘ, ਸ਼ੁਭਦੀਪ ਸਿੰਘ ਅਤੇ ਆਤਮਬੀਰ ਸਿੰਘ ਨੇ ਵੱਖ-ਵੱਖ ਰੇਸ ਮੁਕਾਬਲਿਆਂ ਵਿਚ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਆਪਣੀ ਖੇਡ ਕੁਸ਼ਲਤਾ ਦਾ ਲੋਹਾ ਮਨਵਾਇਆ। ਇਨ੍ਹਾਂ ਖਿਡਾਰੀਆਂ ਨੇ 500 ਮੀਟਰ ਅਤੇ 1000 ਮੀਟਰ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-11 ਵਰਗ ਵਿਚ ਸ਼ਹਿਣਾਇਆ ਤੀਰ ਨੇ ਰੋਲਰ ਸਕੇਟਿੰਗ ਵਿਚ ਦੂਜਾ ਅਤੇ ਸਮਰੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਵਾਡ ਵਰਗ ਦੀ 1000 ਮੀਟਰ ਰੇਸ ਵਿਚ ਏਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਨੁਰੀਤ ਕੌਰ ਅਤੇ ਸਮਰੀਤ ਕੌਰ ਨੇ ਤੀਜੇ ਸਥਾਨ ਹਾਸਲ ਕੀਤੇ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਹਸੀਰਤ ਕੌਰ ਨੇ ਇਨਲਾਈਨ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ‘ਤੇ ਸਕੂਲ ਦੇ ਪ੍ਰਿੰਸੀਪਲ ਵਨੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਖਡੂਰ ਸਾਹਿਬ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ, ਮੌਕੇ ’ਤੇ ਬੁਝਾਈ ਅੱਗ ਅਗਲੀ ਖ਼ਬਰ ‘ਆਪ’ ਦੇ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਸ਼ਹਿਰ ਦੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ
Ad Position 24