ਹਲਕਾ ਖਡੂਰ ਸਾਹਿਬ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਾਂਗੇ - ਪ੍ਰੋ. ਹਰਪ੍ਰੀਤ ਕੋਟ
ਫਤਿਆਬਾਦ, 24 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਧਾਨ ਸਭਾ ਚੋਣਾਂ ਬਹੁਤ ਹੀ ਜਲਦ ਹੋਣ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਚੌਣ ਪ੍ਰਚਾਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਫਤਿਆਬਾਦ, 24 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਧਾਨ ਸਭਾ ਚੋਣਾਂ ਬਹੁਤ ਹੀ ਜਲਦ ਹੋਣ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਚੌਣ ਪ੍ਰਚਾਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਬਹੁਤ ਪੁਰਾਣੇ ਸੀਨੀਅਰ ਆਗੂ ਅਤੇ ਪੰਜਾਬ ਦੇ ਬੁਲਾਰੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਨੇ ਵੀ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਹਰ ਰੋਜ਼ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਕੀਤਾ ਹੋਇਆ ਹੈ। ਪ੍ਰੋ. ਕੋਟ ਵਲੋਂ ਨੁੱਕੜ ਮੀਟਿੰਗਾਂ, ਜਨ ਸੰਪਰਕ, ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਹਲਕੇ ਦੇ ਲੋਕਾਂ ਨਾਲ ਰਾਬਤਾ ਬਣਾ ਕੇ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਹਨ। ਹਲਕਾ ਖਡੂਰ ਸਾਹਿਬ ਦੀ ਸੰਗਤ ਤਿਆਰ ਬੈਠੀ ਹੈ ਕਿ ਕਦੋਂ ਚੋਣਾਂ ਦਾ ਐਲਾਨ ਹੋਵੇ ਤੇ ਉਹ ਇਸ ਵਾਰ ਪੜੇ੍ ਲਿਖੇ ਇਮਾਨਦਾਰ ਉਮੀਦਵਾਰ ਨੂੰ ਜਿਤਾਉਣ ਲਈ ਉਤਾਵਲੇ ਹਨ।