25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹਾ ਪੁਲਿਸ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 2 ਅਣਪਛਾਤਚੇ ਵਿਅਕਤੀਆਂ ਤੋਂ ਇਲਾਵਾ 13 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਐੱਸ.ਐੱਸ.ਪੀ. ਸੁਰਿੰਦਰ ਲਾਂਬਾ 25-10-2026
ਤਰਨ ਤਾਰਨ, 24 ਅਕਤੂਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 2 ਅਣਪਛਾਤਚੇ ਵਿਅਕਤੀਆਂ ਤੋਂ ਇਲਾਵਾ 13 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਵਿਖੇ ਕਲੱਸਟਰ ਅਫਸਰ ਖਡੂਰ ਸਾਹਿਬ ਨਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਏਕਗਲੱਡਾ ਵਿਖੇ ਰਾਜਵੰਤ ਸਿੰਘ, ਰਾਜਵਿੰਦਰ ਸਿੰਘ, ਦਵਿੰਦਰ ਸਿੰਘ ਪੁੱਤਰਾਨ ਬਲਦੇਵ ਸਿੰਘ ਵਾਸੀਅਨ ਏਕਲਗੱਡਾ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਵਿਖੇ ਸ਼ਗਨਦੀਪ ਸਿੰਘ ਕਲੱਸਟਰ ਅਫਸਰ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਠਰੂ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਕਲੱਸਟਰ ਅਫਸਰ ਤਰਨ ਤਾਰਨ ਗੁਰਮਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਰਟੌਲ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਵਿਖੇ ਕਲੱਸਟਰ ਅਫਸਰ ਜਤਿਨਪਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਪਿੰਡ ਢਾਲਾ ਵਿਖੇ ਮੁਖਤਾਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਵਿਖਏ ਬੀ.ਡੀ.ਪੀ.ਓ. ਬਲਜਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਮਹਿੰਦੀਪੁਰ ਵਿਖੇ ਜੋਗਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਹਿੰਦੀਪੁਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਕਲੱਸਟਰ ਅਫਸਰ ਯਾਦਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਮਨਦੀਪ ਸਿੰਘ ਪੁੱਤਰ ਚੈਂਚਲ ਸਿੰਘ, ਸੁਖਵਿੰਦਰ ਸਿੰਘ ਪੁੱਤਰ ਚੈਂਚਲ ਸਿੰਘ, ਲਖਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਬਾਣੀਆ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸ ਤੋਂ ਇਲਾਵਾ ਮਨਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਸੰਘਰ ਕਲਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਕਲੱਸਟਰ ਅਫਸਰ ਗੁਰਮੁੱਖ ਸਿੰਘ ਨੇ ਸ਼ਿਕਾਇਤ ਕੀਤੀ ਕਿ ਗੁਰਮੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੌਹਲ ਢਆਏ ਵਾਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸ ਤੋਂ ਇਲਾਵਾ ਬਲਦੇਵ ਸਿੰਘ ਵਾਸੀ ਮੁੰਡਾਪਿੰਡ ਵਲੋਂ ਪਿੰਡ ਮੁੰਡਾਪਿੰਡ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਕਲੱਸਟਰ ਅਫਸਰ ਰਜਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਕੱਲਾ ਵਿਖੇ ਲੱਖਾ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਕੱਲ੍ਹਾ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਕਲੱਸਟਰ ਅਫਸਰ ਯਾਦਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਪਿੰਡ ਸੰਘਰ ਕਲਾਂ ਵਿਖੇ ਸਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸੰਘਰ ਕਲਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਖਡੂਰ ਸਾਹਿਬ ’ਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਆੜ੍ਹਤੀਆਂ ਨੇ ਮਾਰਕੀਟ ਕਮੇਟੀ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟ ਸਿਵਿਆਂ ਦਾ ਵਿਖੇ ਗੁਰਮਤਿ ਸਮਾਗਮ ਅੱਜ - ਝਬਾਲ
Ad Position 24