ਦਾਜ ਨੂੰ ਲੈ ਕੇ ਪਤਨੀ ਨੂੰ ਘਰੋਂ ਕੱਢਿਆ
ਤਰਨ ਤਾਰਨ, 24 ਅਕਤੂਬਰ (ਪਰਮਜੀਤ ਜੋਸ਼ੀ)— ਦਾਜ ਦੀ ਮੰਗ ਨੂੰਲੈ ਕੇ ਪਤਨੀ ਨਾਲ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਔਰਤ ਦੇ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.
ਤਰਨ ਤਾਰਨ, 24 ਅਕਤੂਬਰ (ਪਰਮਜੀਤ ਜੋਸ਼ੀ)— ਦਾਜ ਦੀ ਮੰਗ ਨੂੰਲੈ ਕੇ ਪਤਨੀ ਨਾਲ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਔਰਤ ਦੇ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਅਰਸ਼ਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਵਾਸੀ ਕਲੇਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਪਤੀ ਹਰਦਿਆਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮੁਗਲਚੱਕ ਪਨੂੰਆਂ ਵਲੋਂ ਉਸ ਪਾਸੋਂ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਉਸ ਨੂੰ ਡਰਾ ਧਮਕਾ ਕੇ ਉਸ ਨੂੰ ਘਰੋਂ ਕੱਢ ਦਿੱਤਾ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. (ਪੀ.ਬੀ.ਆਈ) ਸਪੈਸ਼ਲ ਕ੍ਰਾਈਮ ਤਰਨਤ ਾਰਨ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ। ਜਿਸ ਤਹਿਤ ਥਾਣਾ ਸਦਰ ਤਰਨ ਤਾਰਨ ਦੇ ਏ.ਐੇੱਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਦਿਆਲ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।