24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੂਰੀ ਸ਼ਾਨੋ-ਸ਼ੌਕਤ ਨਾਲ ਹੋਣਗੀਆਂ ਜ਼ਿਲ੍ਹਾ ਪੱਧਰੀ ਖੇਡਾਂ - ਰਜਿੰਦਰ ਕੌਰ

ਤਰਨ ਤਾਰਨ, 24 ਅਕਤੂਬਰ (ਇਕਬਾਲ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿਚ ਬਲਾਕ ਪੱਧਰੀ ਖੇਡਾਂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਦੀ ਰਹਿਨੁਮਾਈ ਹੇਠ ਸ਼ਾਨਦਾਰ ਤਰੀਕੇ ਨਾਲ ਨੇਪਰੇ ਚੜ੍ਹੀਆਂ ਹਨ। ਹੁਣ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਹਨ।

Ad Position 21
No active advertisement
ਜ਼ਿਲਾ ਪੱਧਰੀ ਖੇਡਾਂ ਸੰਬੰਧੀ ਮੀਟਿੰਗ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਰਜਿੰਦਰ ਕੌਰ। ਤਸਵੀਰ: ਲਵਲੀ 25-10-2026
ਤਰਨ ਤਾਰਨ, 24 ਅਕਤੂਬਰ (ਇਕਬਾਲ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿਚ ਬਲਾਕ ਪੱਧਰੀ ਖੇਡਾਂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਦੀ ਰਹਿਨੁਮਾਈ ਹੇਠ ਸ਼ਾਨਦਾਰ ਤਰੀਕੇ ਨਾਲ ਨੇਪਰੇ ਚੜ੍ਹੀਆਂ ਹਨ। ਹੁਣ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਹਨ। ਇਨ੍ਹਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਖੇਡ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਖੇਡਾਂ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਸੰਬੰਧੀ ਵਿਸਥਾਰ ਨਾਲ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ (ਲੜਕੀਆਂ) ਦੇ ਖੇਡ ਮੈਦਾਨ ਵਿਚ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਿਸੇ ਵੀ ਵਿਦਿਆਰਥੀ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਜ਼ਿਲ੍ਹਾ ਕੋਆਰਡੀਨੇਟਰ ਅਨੂਪ ਸਿੰਘ ਮੈਣੀ ਤੋਂ ਇਲਾਵਾ ਟੈਕਨੀਕਲ ਕਮੇਟੀ ਮੈਂਬਰ ਅਤੇ ਖੇਡ ਕਮੇਟੀ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜੀ. ਕੁਲਵਿੰਦਰ ਸਿੰਘ ਬਾਗੜੀਆ ਨੂੰ ਤਰੱਕੀ ਹੋਣ ਉਪਰੰਤ ਕਾਰਜ ਸੰਭਾਲਣ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ‘ਆਪ’ ਇੰਚਾਰਜ ਜੱਸਾ ਪੱਟੀ ਵਲੋਂ ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਭੱਠ ਸਾਹਿਬ ਤੱਕ ਨਵੀਂ ਸੜਕ ਲੋਕ ਅਰਪਣ
Ad Position 24