ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਦਾ ਰੋਪੜ ਆਈ.ਆਈ.ਟੀ. ਵਿਖੇ ਵਿੱਦਿਅਕ ਦੌਰਾ
ਪੱਟੀ, 24 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਉੱਚ ਤਕਨੀਕੀ ਸਿੱਖਿਆ ਅਤੇ ਖੋਜ ਦੇ ਖੇਤਰ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਰੋਪੜ ਆਈ. ਆਈ.
ਪੱਟੀ, 24 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਉੱਚ ਤਕਨੀਕੀ ਸਿੱਖਿਆ ਅਤੇ ਖੋਜ ਦੇ ਖੇਤਰ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਰੋਪੜ ਆਈ.ਆਈ.ਟੀ. ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਈ.ਆਈ.ਟੀ. ਦੇ ਵੱਖ-ਵੱਖ ਵਿਭਾਗਾਂ, ਆਧੁਨਿਕ ਪ੍ਰਯੋਗਸ਼ਾਲਾਵਾਂ, ਤਕਨੀਕੀ ਪ੍ਰਾਜੈਕਟਾਂ ਅਤੇ ਖੋਜ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਵਿੱਦਿਅਕ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨ, ਤਕਨਾਲੋਜੀ, ਨਵੀਨਤਾ ਅਤੇ ਖੋਜ ਪ੍ਰਤੀ ਰੁਚੀ ਪੈਦਾ ਕਰਨਾ ਹੈ। ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਮੌਕਿਆਂ ਅਤੇ ਭਵਿੱਖ ਵਿਚ ਤਕਨੀਕੀ ਖੇਤਰ ਵਿਚ ਆਪਣਾ ਕਰੀਅਰ ਬਣਾਉਣ ਸੰਬੰਧੀ ਵੀ ਮਹੱਤਵਪੂਰਨ ਜਾਣਕਾਰੀ ਮਿਲੇਗੀ। ਇਸ ਮੌਕੇ ਸਕੂਲ ਪ੍ਰਬੰਧਕਾਂ ਚੇਅ. ਡਾ. ਰਾਜੇਸ਼ ਭਾਰਦਵਾਜ , ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਵਲੋਂ ਅਜਿਹੇ ਵਿੱਦਿਅਕ ਦੌਰਿਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਦੱਸਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਵੀਆਂ ਤਕਨੀਕਾਂ ਅਤੇ ਗਿਆਨਵਰਧਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਹ ਦੌਰਾ ਵਿਦਿਆਰਥੀਆਂ ਲਈ ਗਿਆਨ, ਅਨੁਭਵ ਅਤੇ ਪ੍ਰੇਰਣਾ ਨਾਲ ਭਰਪੂਰ ਸਾਬਤ ਹੋਇਆ।