24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੱਜ ਹੋਣ ਵਾਲੀ ਗਰੁੱਪ-ਡੀ ਭਰਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 24 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਰਾਹੀਂ ਕੀਤੀ ਜਾ ਰਹੀ ਭਰਤੀ ਲਈ 25 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਹੋਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਰਾਹੁਲ ਦੁਆਰਾ ਜ਼ਿਲ੍ਹੇ ਵਿਚ ਹੋਣ ਵਾਲੀ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

Ad Position 21
No active advertisement
ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) 25-10-2026
ਤਰਨ ਤਾਰਨ, 24 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਪਈਆਂ ਗਰੁੱਪ-ਡੀ ਦੀਆਂ ਅਸਾਮੀਆਂ ਨੂੰ ਭਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਰਾਹੀਂ ਕੀਤੀ ਜਾ ਰਹੀ ਭਰਤੀ ਲਈ 25 ਅਕਤੂਬਰ (ਐਤਵਾਰ) ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਹੋਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਰਾਹੁਲ ਦੁਆਰਾ ਜ਼ਿਲ੍ਹੇ ਵਿਚ ਹੋਣ ਵਾਲੀ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੰਵਲਜੀਤ ਸਿੰਘ ਵਲੋਂ ਵੀ ਇਸ ਪ੍ਰੀਖਿਆ ਦੀਆਂ ਤਿਆਰੀਆਂ ਦਾ ਮੁਕੰਮਲ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ 3479 ਉਮੀਦਵਾਰਾਂ ਲਈ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚ ਸੈਕੰਡਰੀ ਵਿਭਾਗ ਤੋਂ 10 ਸੁਪਰਡੈਂਟਾਂ, 20 ਡਿਪਟੀ ਸੁਪਰਡੈਂਟਾਂ ਅਤੇ ਪ੍ਰਾਇਮਰੀ ਵਿਭਾਗ ਤੋਂ 150 ਨਿਗਰਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ ਵਿਭਾਗ ਵਲੋਂ ਸੀ.ਸੀ.ਟੀ.ਵੀ ਕੈਮਰੇ ਅਤੇ ਜੈਮਰ ਇੰਸਟਾਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਤੋਂ ਜੂਨੀਅਰ ਸਹਾਇਕ ਇਕਬਾਲ ਸਿੰਘ ਇੰਚਾਰਜ ਪ੍ਰੀਖਿਆਵਾਂ ਵਲੋਂ ਪ੍ਰੀਖਿਆਵਾਂ ਦੇ ਸੰਪੂਰਨ ਪ੍ਰਬੰਧ ਕੀਤੇ ਗਏ ਹਨ। ਵਿਭਾਗ ਦੀਆਂ ਹਦਾਇਤਾਂ ਤੋਂ ਉਮੀਦਵਾਰਾਂ ਨੂੰ ਜਾਣੂ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਹਰੇਕ ਉਮੀਦਵਾਰ ਕੋਲ ਐਡਮਿਟ ਕਾਰਡ ਅਤੇ ਪਛਾਣ ਪੱਤਰ ਹੋਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਕੈਥੋਲਿਕ ਤਾਲੀਮ ਵਾਲੇ ਬੱਚਿਆਂ ਦੀਆਂ ਸਾਲਾਨਾ ਖੇਡਾਂ ਦਾ ਆਰੰਭ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਐੱਸ.ਡੀ.ਐੱਮ ਖਡੂਰ ਸਾਹਿਬ ਵਲੋਂ ਅਤਿ ਨਾਜ਼ੁਕ ਪਿੰਡਾਂ ਦਾ ਦੌਰਾ
Ad Position 24