ਪੈਸਿਆਂ ਦੀ ਧੋਖਾਧੜੀ ਕਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)—ਇਕ ਵਿਅਕਤੀ ਨਾਲ ਪੈਸਿਆਂ ਦੀ ਧੋਖਾਧੜੀ ਕਰਨ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਤਰਸੇਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਲਾਲੂ ਘੁੰਮਣ ਨੇ ਦੱਸਿਆ ਕਿ ਗੁਰਵੰਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਲਾਲੂ ਘੁੰਮਣ ਨੇ ਉਸ ਨਾਲ ਧੋਖਾਧੜੀ ਕਰਕੇ ਰਜਿਸਟਰੀ ਤੋਂ ਮੁਕਰਨ ਅਤੇ ਬਿਆਨੇ ਦੀ ਰਕਮ ਵਾਪਸ ਨਹੀਂ ਕੀਤੀ।
ਅਜੀਤ ਡੈਸਕ
26-10-2026