25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀਆਂ ਨੂੰ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੇ ਏ.

Ad Position 21
No active advertisement
ਐਸ.ਐਸ.ਪੀ. ਸੁਰਿੰਦਰ ਲਾਂਬਾ 26-10-2026
ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀਆਂ ਨੂੰ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਸਵਰਨ ਸਿੰਘ ਵਾਸੀ ਵੇਈਂਪੂਈਂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਬਾ ਪੁੱਤਰ ਸੁਖਚੈਨ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਪੱਖੋਪੁਰ, ਘੜਕਾ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਕਿ ਜਦ ਪੁਲਿਸ ਪਾਰਟੀ ਖਹਿਰਾ ਪੈਲੇਸ ਕੋਲ ਪੁੱਜੀ ਤਾਂ ਉਨ੍ਹਾਂ ਨੂੰ ਰਸਤੇ ਦੇ ਖੱਬੇ ਕਿਨਾਰੇ ਇਕ ਵਿਅਕਤੀ ਹੈਰੋਇਨ ਦਾ ਸੇਵਨ ਕਰਦਾ ਨਜ਼ਰ ਆਇਆ, ਜਿਸ ਨੂੰ ਕਾਬੂ ਕਰਕੇ ਪੁਲਿਸ ਵਲੋਂ ਉਸ ਕੋਲੋਂ ਹੈਰੋਇਨ ਨਾਲ ਲਿੱਬੜੀ ਹੋਈ ਸਿਲਵਰ ਪੇਪਰ ਪੰਨੀ, ਇਕ ਲਾਈਅਰ, ਸਿਲਵਰ ਪੇਪਰ ਪਾਈਪ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਉਰਫ਼ ਭੱਟੀ ਪੁੱਤਰ ਗੁਰਨਾਮ ਸਿੰਘ ਵਾਸੀ ਪੱਤੀ ਬਾਦੇ ਕੀ ਚੋਹਲਾ ਸਾਹਿਬ ਵਜੋਂ ਹੋਈ। ਇਸੇ ਤਰ੍ਹਾ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਨੇ ਗਸ਼ਤ ਦੌਰਾਨ ਇੰਦਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਰਾਏ ਦੀਵਾਨਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਖਾਲੜਾ ਦੇ ਐਚ.ਸੀ. ਜਗਰੂਪ ਸਿੰਘ ਸਾਥੀ ਕਰਮਚਾਰੀਆਂ ਸਮੇਤ ਡਰੇਨ ਦੀ ਪੱਟੜੀ ’ਤੇ ਜਾ ਰਹੇ ਸਨ। ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਡਰੇਨ ਮਾੜੀ ਉਧੋਕੇ ਇਕ ਬੋਹੜ ਦੇ ਦਰੱਖਤ ਕੋਲ ਪਹੁੰਚੀ ਤਾਂ ਚਾਰ ਨੌਜਵਾਨ ਹਰਕਤ ਕਰਦੇ ਦਿਖਾਈ ਦਿੱਤੇ, ਜਿੰਨਾਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਸਿਲਵਰ ਪੇਪਰ ਪੰਨੀ, ਜਿਸ ’ਤੇ ਹੈਰੋਇਨ ਲੱਗੀ ਹੋਈ, ਇਕ 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ, ਇਕ ਕਾਗਜ਼ ਰੋਲ ਕੀਤਾ ਹੋਇਆ, ਇਕ ਲਾਈਟਰ ਬਰਾਮਦ ਕੀਤਾ। ਉਪਰੋਕਤ ਨੌਜਵਾਨ ਇਕੱਠੇ ਹੋ ਕੇ ਹੈਰੋਇਨ ਦਾ ਸੇਵਨ ਕਰ ਰਹੇ ਸਨ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਮੋਹਿਤ ਕੁਮਾਰ ਉਰਫ਼ ਬਾਹਮਣ ਪੁੱਤਰ ਰਵਿੰਦਰ ਸਿੰਘ ਵਾਸੀ ਮਾੜੀ ਉਧੋਕੇ, ਜਗਰੂਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਾੜੀ ਕੰਬੋਕੇ, ਵਰਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਾੜੀ ਕੰਬੋਕੇ, ਜਸ਼ਨਦੀਪ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਮਾੜੀ ਮੇਘਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐਸ.ਆਈ. ਮਨਪ੍ਰੀਤ ਕੌਰ ਨੇ ਕੋਟ ਧਰਮ ਚੰਦ ਕਲਾਂ ਦੇ ਨੇੜਿਓਂ ਲਵਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਢੰਡ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਵੈਰੋਵਾਲ ਦੇ ਏ.ਐਸ.ਆਈ. ਸੁਖਬੀਰ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਪਿੰਡ ਕੀੜੀਸ਼ਾਹੀ, ਨਾਗੋਕੇ ਘਰਾਟ ਆਦਿ ਪਿੰਡਾਂ ਦੇ ਕੋਲ ਟੀ.ਪੁਆਇੰਟ ਨੇੜੇ੍ਹ ਇਕ ਮੁਸਾਫਰਖਾਨੇ ਵਿਚੋਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਰਾਮ ਸਿੰਘ ਵਾਸੀ ਵੈਰੋਵਾਲ ਕੀੜਸ਼ਾਹੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਕੋਲੋਂ ਇਕ ਸਿਲਵਰ ਪੇਪਰ ਦੀ ਪੰਨੀ, ਜਿਸ ਉਪਰ ਇਕ ਨਸ਼ੀਲਾ ਪਦਾਰਥ ਲੱਗਾ ਹੋਇਆ ਸੀ, ਕਾਗਜ਼ ਦੀ ਬਣੀ ਪਾਈਪ ਤੇ ਇਕ ਲਾਈਟਰ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਸਾਜਨ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਬਲੇਰ ਅਤੇ ਜੁਗਰਾਜ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸੁਰ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਰਹਾਲੀ ਦੇ ਏ.ਐਸ.ਆਈ. ਕੁਲਵਿੰਦਰ ਸਿੰਘ ਗਸ਼ਤ ਦੇ ਸੰਬੰਧ ਵਿਚ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਪੁੱਜੇ ਤਾਂ ਸਟੇਡੀਅਮ ਦੇ ਅੰਦਰ ਦੋ ਵਿਅਕਤੀ ਬੈਠੇ ਹੋਈ ਸਨ, ਜਿੰਨਾਂ ਨੂੰ ਸ਼ੱਕ ਦੇ ਅਧਾਰ ’ਤੇ ਪੁਲਿਸ ਵਲੋਂ ਕਾਬੂ ਕੀਤਾ। ਉਕਤ ਵਿਅਕਤੀ ਹੈਰੋਇਨ ਦਾ ਸੇਵਨ ਕਰ ਰਹੇ ਸਨ, ਜਿੰਨਾਂ ਕੋਲੋਂ ਪੁਲਿਸ ਵਲੋਂ ਇਕ ਪੰਨੀ ਸਿਲਵਰ, ਇਕ ਲਾਈਟਰ, ਇਕ 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਬਰਾਮਦ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਹਿਕ ਢੋਟੀਆਂ, ਰੌਸ਼ਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਹਿਕ ਢੋਟੀਆਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਗਸ਼ਦ ਦੇ ਸੰਬੰਧ ਵਿਚ ਪੰਚਾਇਤ ਘਰ ਹਰੀਕੇ ਸਾਹਮਣੇ ਦੋ ਨੌਜਵਾਨਾਂ ਨੂੰ ਦਾਣਾ ਮੰਡੀ ਵਿਚੋਂ ਹੈਰੋਇਨ ਪੀਂਦਿਆਂ ਨੂੰ ਗ੍ਰਿਫ਼ਤਾਰ ਕੀਤਾ, ਜਿੰਨਾਂ ਕੋਲੋਂ ਇਕ ਸਿਲਵਰ ਪੇਪਰ ਦੀ ਬਣਾਈ ਹੋਈ ਪੰਨੀ, ਇਕ ਲਾਈਟਰ ਅਤੇ ਦੋ 10 ਰੁਪਏ ਦਾ ਨੋਟ ਦੀਆਂ ਪਾਈਪਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਬੇਰੀ ਮੁਹੱਲਾ ਹਰੀਕੇ ਅਤੇ ਵਿਸ਼ਾਲ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਮਰੜ ਰੋਡ ਹਰੀਕੇ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਪਾਣੀ ਵਾਲੀ ਟੈਂਕੀ ਵਾਰਡ ਨੰਬਰ 5 ਦੇ ਕੋਲੋਂ ਹਰਜਿੰਦਰ ਸਿੰਘ ਉਰਫ਼ ਬਾਬਾ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਢੋਟੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੈਸਿਆਂ ਦੀ ਧੋਖਾਧੜੀ ਕਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24